23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਾਪਰੀ ਤੇ ਸ਼ੇਰੋਵਾਲੀਆ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

ਅਜੀਤ ਡੈਸਕ 20-09-2025
• ਬਾਬਾ ਢਿੱਲੋਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਪ੍ਰਤੀ ਚਿੰਤਾ ਕੀਤੀ ਪ੍ਰਗਟ
ਮਲਸੀਆਂ, 19 ਸਤੰਬਰ (ਦਲਜੀਤ ਸਿੰਘ ਸਚਦੇਵਾ)-ਉੱਤਰਾਖੰਡ ਵਿਧਾਨ ਸਭਾ 'ਚ ਕਾਂਗਰਸ ਦੇ ਡਿਪਟੀ ਲੀਡਰ ਤੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਚੋਣ ਆਬਜ਼ਰਵਰ ਭੁਵਨ ਚੰਦਰਾ ਕਾਪਰੀ ਅਤੇ ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਗਿਆ | ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਭੁਵਨ ਚੰਦਰਾ ਕਾਪਰੀ ਪੰਜਾਬ ਵਿਚ ਸਾਡੇ ਮਹਿਮਾਨ ਦੇ ਰੂਪ ਵਿਚ ਆਏ ਹੋਏ ਹਨ, ਜਿਨ੍ਹਾਂ ਵਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਨ ਦੀ ਇੱਛਾ ਪ੍ਰਗਟ ਕੀਤੀ ਗਈ ਸੀ ਤੇ ਅੱਜ ਬਾਬਾ ਢਿੱਲੋਂ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਮਿਲ ਕੇ ਉਨ੍ਹਾਂ ਨਾਲ ਸਮਾਜਿਕ ਤੇ ਧਾਰਮਿਕ ਵਿਚਾਰਾਂ ਕੀਤੀਆਂ ਗਈਆਂ | ਸ਼ੇਰੋਵਾਲੀਆ ਨੇ ਦੱਸਿਆ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਪ੍ਰਤੀ ਆਪਣੀ ਚਿੰਤਾ ਪ੍ਰਗਟ ਕੀਤੀ ਹੈ | ਬਾਬਾ ਢਿੱਲੋਂ ਨੇ ਸ਼ੇਰੋਵਾਲੀਆ ਨੂੰ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੇ ਧਾਰਮਿਕ ਜਥੇਬੰਦੀਆਂ ਨੂੰ ਹੜ੍ਹ ਪੀੜਤਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੁਰੀਦਵਾਲ ਵਿਖੇ ਸੈਂਟਰ ਪੱਧਰੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।