07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿਹਤ ਤੇ ਮਾਲ ਵਿਭਾਗ ਨੂੰ ਡਿਜੀਟਲ ਕੀਤਾ ਜਾਵੇ-ਸਹਿਗਲ <br/>

ਪ੍ਰਸ਼ਾਸਨਿਕ ਅਧਿਕਾਰੀ ਨਵਦੀਪ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਮਨੋਹਰ ਲਾਲ ਸਹਿਗਲ | ਅਜੀਤ ਤਸਵੀਰ <br/> 21-09-2025
ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਸਮਾਜ ਸੇਵਕ ਮਨੋਹਰ ਲਾਲ ਸਹਿਗਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖ ਕੇ ਸਿਹਤ ਤੇ ਮਾਲ ਵਿਭਾਗ ਦੇ ਕੰਮ-ਕਾਜ ਨੂੰ ਡਿਜੀਟਲ ਕੀਤੇ ਜਾਣ ਦੀ ਮੰਗ ਕੀਤੀ ਹੈ | ਅੱਜ ਇੱਥੇ ਮੁੱਖ ਮੰਤਰੀ ਦੇ ਫੀਲਡ ਅਫਸਰ ਨਵਦੀਪ ਸਿੰਘ ਨੂੰ ਸੌਂਪੇ ਮੰਗ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਸ਼ਹਿਰ 'ਚ ਦਵਾਈਆਂ ਦੀ ਮਸ਼ਹੂਰ ਹੋਲਸੇਲ ਮਾਰਕੀਟ 'ਚ ਬਹੁਤੀਆਂ ਦੁਕਾਨਾਂ ਨੇ ਨਾ ਤਾਂ ਆਪਣਾਮੰਨਜ਼ੂਰਸ਼ੁਦਾ ਲਾਇਸੈਂਸ ਰਿਟੈਨਸ਼ਨ ਲੈਟਰ ਚਿਪਕਾਇਆ ਹੈ ਤੇ ਨਾ ਹੀ ਇਨ੍ਹਾਂ ਦੁਕਾਨਾਂ ਦਾ ਸਟਾਕ ਡਿਜੀਟਲ ਹੈ ਤੇ ਨਾ ਹੀ ਕੋਈ ਬਿੱਲ ਵਗੈਰਾ ਦਿੱਤਾ ਜਾਂਦਾ ਹੈ, ਜਿਸ ਨਾਲ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਉਨ੍ਹਾਂ ਮੁਹੱਲਿਆਂ ਅੰਦਰ ਸਥਿਤ ਮੈਡੀਕਲ ਸਟੋਰਾਂ ਦੇ ਲਾਇਸੈਂਸ ਵੀ ਚੈੱਕ ਕੀਤੇ ਜਾਣ ਦੀ ਮੰਗ ਕੀਤ ਹੈ | ਇਸ ਦੇ ਨਾਲ ਹੀ ਸ੍ਰੀ ਐਮ. ਐਲ. ਸਹਿਗਲ ਨੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਅੰਦਰ ਸਾਫ-ਸਫਾਈ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਏ ਜਾਣ ਅਤੇ ਲੋੜੀਂਦੇ ਉਪਕਰਨਾਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਏ ਜਾਣ ਦੀ ਵੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨਿੱਜੀ ਹਸਪਤਾਲਾਂ ਦੀਆਂ ਫੀਸਾਂ ਤੈਅ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਅੱਜ ਵੀ ਜ਼ਿਆਦਾਤਰ ਮਰੀਜ਼ ਮਹਿੰਗਾ ਇਲਾਜ ਨਾ ਕਰਵਾ ਸਕਣ ਕਾਰਨ ਦਮ ਤੋੜ ਰਹੇ ਹਨ | ਇਸ ਮੌਕੇ ਉਨ੍ਹਾਂ ਸੂਬੇ ਅੰਦਰ ਪ੍ਰਵਾਸੀ ਮਜ਼ੂਦਰਾਂ ਵਲੋਂ ਲਗਾਤਾਰ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦਿੱਤੇ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਰੇ ਪ੍ਰਵਾਸੀ ਮਜ਼ਦੂਰਾਂ ਦੀ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਇੱਥੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ | ਇਸ ਮੌਕੇ ਇੰਪਰੂਵਮੈਂਟ ਟਰੱਸਟ ਨਾਲ ਸੰਬੰਧਿਤ ਸਾਰੀਆਂ ਜ਼ਮੀਨਾਂ, ਦੁਕਾਨਾਂ ਤੇ ਮਕਾਨਾਂ ਆਦਿ ਦਾ ਸਾਰਾ ਰਿਕਾਰਡ ਡਿਜੀਟਲ ਕੀਤਾ ਜਾਵੇ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ ਦੇ ਵਿਦਿਆਰਥੀਆਂ ਨੇ ਐੱਨ.ਸੀ.ਸੀ. ਕੈਂਪ 'ਚ ਹਿੱਸਾ ਲਿਆ <br/> ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਕਾਸ਼ ਦਿਵਸ 'ਤੇ ਹੋਣ ਵਾਲੇ ਸਮਾਗਮਾਂ ਲਈ ਬੀ.ਜੇ.ਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।