07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਨੰਦ ਮੈਰਿਜ ਐਕਟ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਸਿੱਖ ਕੌਮ ਦੀ ਅਲੱਗ ਹੋਂਦ ਦਾ ਪ੍ਰਗਟਾਵਾ-ਸਿੱਖ ਤਾਲਮੇਲ ਕਮੇਟੀ <br/>

ਅਜੀਤ ਡੈਸਕ 21-09-2025
ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਅਨੰਦ ਮੈਰਿਜ ਐਕਟ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਹਰਜੋਤ ਸਿੰਘ ਲੱਕੀ, ਰਵਿੰਦਰ ਸਿੰਘ ਚੀਮਾ ਅਤੇ ਹਰਪ੍ਰੀਤ ਸਿੰਘ ਸੋਨੂੰ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਿੱਖ ਕੌਮ ਦੀ ਅਲੱਗ ਹੋਂਦ ਦਾ ਪ੍ਰਗਟਾਵਾ ਹੁੰਦਾ ਹੈ | ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਆਨੰਦ ਮੈਰਿਜ ਐਕਟ ਬਾਰੇ ਇਤਿਹਾਸਿਕ ਫ਼ੈਸਲੇ ਨਾਲ ਸਿੱਖ ਕੌਮ ਦੀ ਬਹੁਤ ਲੰਮੇਂ ਸਮੇਂ ਤੋਂ ਲਟਕ ਰਹੀ ਮੰਗ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਇਹ ਵੀ ਸ਼ਲਾਘਾਯੋਗ ਹੈ ਕਿ, ਜੋ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਨੂੰ ਹੁਕਮ ਦਿੱਤੇ ਹਨ ਕਿ ਚਾਰ ਮਹੀਨਿਆਂ 'ਚ ਇਸ ਫ਼ੈਸਲੇ 'ਤੇ ਅਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਸਾਨੂੰ ਅਲੱਗ ਪਛਾਣ ਦੇ ਕੇ ਗਏ ਸਨ, ਪਰ ਕੁਝ ਆਗੂਆਂ ਨੂੰ ਸਾਡੀ ਅਲਗ ਪਛਾਣ ਪਸੰਦ ਨਹੀਂ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਫ਼ੈਸਲੇ ਨਾਲ ਜਿੱਥੇ ਸਿੱਖ ਕੌਮ ਦਾ ਬਾਕੀ ਧਰਮਾਂ ਨਾਲੋਂ ਨਿਆਰਾਪਣ ਸਾਬਤ ਹੁੰਦਾ ਹੈ, ਉੱਥੇ ਇਹ ਸਿੱਖ ਕੌਮ ਦੀ ਪਛਾਣ ਅਤੇ ਮਾਨ-ਸਨਮਾਨ ਨੂੰ ਬਹਾਲ ਕਰਨ ਵਾਲਾ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੇ ਹਰ ਸਿੱਖ ਆਪਣੇ ਵਿਆਹ ਨੂੰ ਆਨੰਦ ਮੈਰਿਜ ਐਕਟ ਅਧੀਨ ਰਜਿਸਟਰ ਕਰਵਾ ਸਕਦਾ ਹੈ | ਆਗੂਆਂ ਨੇ ਕਿਹਾ ਕਿ ਹੁਣ ਆਨੰਦ ਮੈਰਿਜ ਐਕਟ ਲਾਗੂ ਹੋਣ ਨਾਲ, ਜਿੱਥੇ ਸਿੱਖਾਂ ਲਈ ਵੀ ਰਜਿਸਟਰ ਕਰਵਾਉਣਾ ਅਸਾਨ ਹੋ ਜਾਵੇਗਾ, ਉੱਥੇ ਇਸ ਐਕਟ ਦੇ ਲਾਗੂ ਹੋਣ ਨਾਲ ਉਨ੍ਹਾਂ ਦੇ ਮੁੰਹ 'ਤੇ ਚਪੜੇ ਹੈ, ਜਿਹੜੇ ਆਗੂ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਦੇ ਸਨ ਅਤੇ ਇਸ ਬਾਰੇ ਗਾਹੇ-ਬਗਾਹੇ ਬਿਆਨ ਦਿੰਦੇ ਸਨ | ਇਸ ਮੌਕੇ 'ਤੇ ਗੁਰਦੀਪ ਸਿੰਘ (ਕਾਲੀਆ ਕਲੋਨੀ), ਤਜਿੰਦਰ ਸਿੰਘ (ਸੰਤ ਨਗਰ), ਹਰਪਾਲ ਸਿੰਘ ਪਾਲੀ, ਪ੍ਰਭਜੋਤ ਸਿੰਘ ਖ਼ਾਲਸਾ, ਅਮਨਦੀਪ ਸਿੰਘ ਬੱਗਾ, ਗੁਰਵਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਨਾਗੀ, ਹਰਵਿੰਦਰ ਸਿੰਘ ਚਿਤਕਾਰਾ, ਜਸਬੀਰ ਸਿੰਘ ਬੱਗਾ, ਮਨਵੀਰ ਸਿੰਘ ਐਡਵੋਕੇਟ, ਅਰਵਿੰਦਰ ਪਾਲ ਸਿੰਘ ਬੱਬਲੂ, ਲਖਬੀਰ ਸਿੰਘ ਲੱਕੀ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕੌਂਸਲਰ ਨੇ ਵਾਰਡ ਦੀਆਂ ਗਲੀਆਂ ਦੇ ਨਿਰਮਾਣ ਕੰਮ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ ਦੇ ਵਿਦਿਆਰਥੀਆਂ ਨੇ ਐੱਨ.ਸੀ.ਸੀ. ਕੈਂਪ 'ਚ ਹਿੱਸਾ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।