07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਵੱਡੀ ਕਾਰਵਾਈ <br/>

ਅਜੀਤ ਡੈਸਕ 21-09-2025
ਮਕਸੂਦਾਂ, 20 ਸਤੰਬਰ (ਸÏਰਵ ਮਹਿਤਾ)-ਨਸ਼ਾ ਤਸਕਰਾਂ 'ਤੇ ਨਕੇਲ ਕੱਸਦੇ ਹੋਏ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਦੀ ਅਗਵਾਈ ਹੇਠ ਇਕ ਨਸ਼ਾ ਤਸਕਰ ਦੀ 52,86,286 ਦੀ ਚਲ-ਅਚਲ ਸੰਪਤੀ ਜ਼ਬਤ ਕੀਤੀ ਹੈ¢ਵੇਰਵਾ ਸਾਂਝਾ ਕਰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਕੱਦਮਾ ਨੰਬਰ 122 ਮਿਤੀ 20.05.2025 ਧਾਰਾ ਐਕਟ ਤਹਿਤ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 8, ਜਲੰਧਰ 'ਚ ਦਰਜ ਕੀਤੀ ਗਈ ਸੀ, ਜਿਸ ਵਿੱਚ ਦੋਸ਼ੀ ਬਰਿੰਦਰ ਸਿੰਘ ਬੱਬੂ ਪੁੱਤਰ ਦਵਿੰਦਰ ਸਿੰਘ, ਨਿਵਾਸੀ ਨਿਊ ਅਮਰ ਨਗਰ, ਜਲੰਧਰ (ਹਾਲ ਵਾਸੀ ਮਕਾਨ ਨੰਬਰ 38, ਸੁਖਮਨੀ ਐਨਕਲੇਵ, ਬੰਗਾ ਰੋਡ, ਫਗਵਾੜਾ, ਜ਼ਿਲ੍ਹਾ ਕਪੂਰਥਲਾ) ਤੋਂ 1 ਕਿੱਲੋ ਹੈਰੋਇਨ ਬਰਾਮਦ ਹੋਈ ਸੀ¢ ਉਨ੍ਹਾਂ ਨੇ ਕਿਹਾ ਕਿ ਜਾਂਚ ਦÏਰਾਨ ਸਾਹਮਣੇ ਆਇਆ ਕਿ ਇਸ ਨਸ਼ਾ ਤਸਕਰ ਨੇ ਨਸ਼ੇ ਦੇ ਕਾਰੋਬਾਰ ਦੇ ਪੈਸਿਆਂ ਨਾਲ ਸੰਪਤੀ ਅਤੇ ਵਾਹਨ ਖ਼ਰੀਦ ਕੇ ਚੱਲ ਅਚੱਲ ਜਾਇਦਾਦ ਬਣਾਈ ਹੈ¢ ਇਸ ਤੋਂ ਬਾਅਦ ਪੁਲਿਸ ਵੱਲੋਂ ਸੰਪਤੀ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਸੰਬੰਧਤ ਅਧਿਕਾਰੀ ਵੱਲੋਂ ਸੰਪਤੀ ਅਤੇ ਵਾਹਨ ਜ਼ਬਤ ਕਰਨ ਦੇ ਹੁਕਮ ਪ੍ਰਾਪਤ ਹੋ ਚੁੱਕੇ ਹਨ¢ ਉਨ੍ਹਾਂ ਨੇ ਦੱਸਿਆ ਕਿ ਜ਼ਬਤ ਕੀਤੀ ਸੰਪਤੀ ਵਿੱਚ 35,80,000 ਮੁੱਲ ਦਾ ਘਰ (ਜ਼ਮੀਨ+ਨਿਰਮਾਣ) ਅਤੇ 17,06,286 ਮੁੱਲ ਦੀ ਹੁੰਡਾਈ ਕ੍ਰੇਟਾ (ਪਰਲ ਬਲੈਕ) ਸ਼ਾਮਿਲ ਹੈ¢ ਕੁੱਲ ਸੰਪਤੀ ਦਾ ਮੁੱਲ 52,86,286 ਬਣਦਾ ਹੈ | ਨਸ਼ਿਆਂ ਦੀ ਬੁਰਾਈ ਨੂੰ ਸ਼ਹਿਰ ਤੋਂ ਖਤਮ ਕਰਨ ਦੇ ਵਚਨ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਨੇ ਕਿਹਾ ਕਿ ਜੋ ਵੀ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਹੋਏ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ੇ ਦੇ ਪੈਸਿਆਂ ਨਾਲ ਖਰੀਦੀ ਕੋਈ ਵੀ ਸੰਪਤੀ ਜਾਂ ਵਾਹਨ ਜ਼ਬਤ ਕਰ ਲਿਆ ਜਾਵੇਗਾ¢

ਪਿਛਲੀ ਖ਼ਬਰ ਅਰਬਨ ਅਸਟੇਟ ਫੇਸ-2 ਦੀ ਮਾਰਕੀਟ ਦੇ ਕੋਲ ਜੋਤੀ ਨਗਰ ਕੂੜੇ ਦੇ ਡੰਪ ਨੂੰ ਲੱਗੀ ਅੱਗ ਅਗਲੀ ਖ਼ਬਰ ਕੌਂਸਲਰ ਨੇ ਵਾਰਡ ਦੀਆਂ ਗਲੀਆਂ ਦੇ ਨਿਰਮਾਣ ਕੰਮ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।