06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ਼ਰਧਾ ਨਾਲ ਮਨਾਇਆ ਜੋਤੀ ਜੋਤਿ ਦਿਵਸ <br/>

ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦੇ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਚਰਨਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ ਤੇ ਹੋਰ | ਤਸਵੀਰ ਮੁਨੀਸ਼ <br/> 21-09-2025
ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਸੰਧਿਆ ਵੇਲੇ ਦੇ ਦੀਵਾਨ ਦੀ ਅਰੰਭਤਾ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਦੇਰ ਰਾਤ ਤੱਕ ਸਜੇ ਦੀਵਾਨ ਵਿੱਚ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਗਿਆਨੀ ਮਨਜੀਤ ਸਿੰਘ ਨੇ ਗੁਰੂ ਇਤਹਾਸ ਦੁਆਰਾ ਸੰਗਤਾਂ ਨੂੰ ਸਰਵਣ ਕਰਵਾਇਆ¢ ਗਿਆਨੀ ਜਸਪ੍ਰੀਤ ਸਿੰਘ ਨੇ ਸਮਾਪਤੀ ਤੋਂ ਅਰਦਾਸ ਕੀਤੀ ¢ ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਪਰਮਿੰਦਰ ਸਿੰਘ ਡਿੰਪੀ ਨੇ ਆਉਣ ਵਾਲੇ ਸਮਾਗਮਾਂ ਦੀ ਸੰਗਤਾਂ ਨੂੰ ਜਾਣਕਾਰੀ ਦਿੱਤੀ ¢ ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮÏਕੇ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਗੁਰਮਿਦੰਰ ਸਿੰਘ ਗੋਮਾ, ਰਜਿੰਦਰ ਸਿੰਘ ਬੇਦੀ, ਬਲਬੀਰ ਸਿੰਘ, ਦਵਿੰਦਰ ਸਿੰਘ, ਸਰਦੂਲ ਸਿੰਘ ਕਾਨਪੁਰੀ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਮਝੈਲ, ਅਮਰਜੀਤ ਸਿੰਘ ਬੰਟੀ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ ¢

ਪਿਛਲੀ ਖ਼ਬਰ ਆਈ.ਡੀ.ਬੀ.ਆਈ ਬੈਂਕ ਵਲੋਂ ਖਾਂਬਰਾ ਸਕੂਲ ਨੂੰ ਸਾਮਾਨ ਭੇਟ <br/> ਅਗਲੀ ਖ਼ਬਰ ਸਪੋਰਟਸ ਕਾਲਜ 'ਚ ਮਨਾਇਆ ਹਿੰਦੀ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।