16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਿੰਘ ਸਭਾਵਾਂ ਵਲੋਂ ਦਸਮ ਪਿਤਾ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦੀ ਅਪੀਲ <br/>

drinking water
ਅਜੀਤ ਡੈਸਕ 23-09-2025
ਜਲੰਧਰ, 22 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਾਲ 2025 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 27 ਦਸੰਬਰ ਆ ਰਿਹਾ ਹੈ ਅਤੇ ਉਸੇ ਦਿਨ ਹੀ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ-ਬਾਬਾ ਫ਼ਤਿਹ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵੀ ਹੈ ਅਤੇ ਸਾਰੀ ਸਿੱਖ ਕÏਮ ਹੀ ਇਨ੍ਹਾਂ ਦਿਨਾਂ ਨੰੂ ਸ਼ਹੀਦੀ ਹਫ਼ਤੇ ਦੇ ਰੂਪ ਵਿਚ 21-28 ਦਸੰਬਰ ਤੱਕ ਮਨਾਉਂਦੀ ਹੈ¢ ਇਸ ਦੁਬਿਧਾ ਨੂੰ ਦੂਰ ਕਰਨ ਸੰਬੰਧੀ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਇੱਕ ਵਿਸ਼ਾਲ ਇਕੱਤਰਤਾ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਹੋਈ | ਜਿਸ ਵਿਚ ਪ੍ਰਕਾਸ਼ ਦਿਹਾੜਾ ਅਤੇ ਸ਼ਹੀਦੀ ਦਿਹਾੜਾ ਇਕੱਠੇ ਮਨਾਉਣ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ ਅਤੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਿੰਘ ਸਭਾਵਾਂ ਦੇ ਇੱਕ ਵਫ਼ਦ ਵਲੋਂ ਜਲਦੀ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰ ਕੇ ਇੱਕ ਮੰਗ ਪੱਤਰ ਦੇ ਕੇ ਅਪੀਲ ਕੀਤੀ ਜਾਵੇਗੀ ਕਿ ਪ੍ਰਕਾਸ਼ ਦਿਹਾੜਾ 5 ਜਨਵਰੀ ਨੂੰ ਮਨਾਇਆ ਜਾਵੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਸੈਕਟਰੀ, ਦਵਿੰਦਰ ਸਿੰਘ ਰਹੇਜਾ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਗੁਰਿੰਦਰ ਸਿੰਘ ਮਝੈਲ, ਇੰਦਰਪਾਲ ਸਿੰਘ ਅਰੋੜਾ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖ਼ਾਲਸਾ, ਸੁਖਮਿੰਦਰ ਸਿੰਘ ਰਾਜਪਾਲ, ਸਰਬਜੀਤ ਸਿੰਘ ਰਾਜਪਾਲ, ਗੁਰਿੰਦਰ ਸਿੰਘ ਪਰੂਥੀ, ਗੁਰਜੀਤ ਸਿੰਘ ਪੋਪਲੀ, ਇੰਦਰਪਾਲ ਸਿੰਘ ਤੇ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਵਕੀਲ ਮਨਦੀਪ ਸਿੰਘ ਸਚਦੇਵਾ ਕੋਲੋਂ ਫਿਰੌਤੀ ਮੰਗਣ ਦੇ ਰੋਸ ਵਜੋਂ <br/> ਅਗਲੀ ਖ਼ਬਰ ਬਾਬਾ ਗਾਜੀ ਦਾਸ ਕਲੱਬ ਤੇ ਇਲਾਕਾ ਵਾਸੀਆਂ ਵਲੋਂ ਹੜ੍ਹ ਪੀੜਤਾਂ ਨੂੰ ਸਹਾਇਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।