ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਰਣਜੀਤ ਸਿੰਘ ਢਿੱਲੋਂ)-ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਜੇਲ੍ਹਾਂ 'ਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਮੁਕਤਸਰ ਸਾਹਿਬ ਤੇ ਹਿਮਾਂਸ਼ੂ ਅਰੋੜਾ ਸੀ.ਜੀ.ਐੱਮ./ਸਕੱਤਰ ਵਲੋਂ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੈਰਾ ਲੀਗਲ ਵਲੰਟੀਅਰਜ਼ ਤੇ ਡਿਫ਼ੈਂਸ ਕਾਊਾਸਲ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ 'ਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਨ੍ਹਾਂ 'ਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ, ਜ਼ਮਾਨਤ ਤੇ ਹੋਰ ਮੈਡੀਕਲ ਸੰਬੰਧੀ ਜਾਣਕਾਰੀ ਦਰਜ ਕਰਨਗੇ | ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਹਿਮਾਂਸ਼ੂ ਅਰੋੜਾ ਸੀ. ਜੀ. ਐੱਮ. ਵਲੋਂ ਜੇਲ੍ਹ 'ਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਸ ਦਾ ਨਿਪਟਾਰਾ ਕੀਤਾ, ਜੋ ਜੇਲ੍ਹ 'ਚ ਰਜਿਸਟਰ ਲਗਾਏ ਗਏ ਸਨ, ਉਨ੍ਹਾਂ ਦੀ ਚੈਕਿੰਗ ਕੀਤੀ ਗਈ ਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ | ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਤੇ ਖਾਣੇ ਦਾ ਵੀ ਨਿਰੀਖਣ ਕੀਤਾ |