ਫ਼ਰੀਦਕੋਟ, 29 ਅਗਸਤ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਫ਼ਰੀਦਕੋਟ ਵਿਖੇ ਸ਼ਰਧਾ ਸਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਕਮੇਟੀ, ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਭਾਈ ਬਲਰਾਜ ਸਿੰਘ ਨੇ ਸਿੰਘ ਸਾਹਿਬ ਨੂੰ ਸਿਰੋਪਾਓ ਭੇਟ ਕੀਤਾ | ਪਰਮਿੰਦਰ ਪਾਲ ਸਿੰਘ ਕਪਤਾਨ ਅਤੇ ਸਰਬਜੀਤ ਸਿੰਘ ਸੰਨੀ ਨੇ ਸਿੰਘ ਸਾਹਿਬ ਨੂੰ ਜੀ ਆਇਆਂ ਆਖਿਆ | ਇਸ ਤੋਂ ਪਹਿਲਾਂ ਭਾਈ ਸਾਹਿਬ ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਾਹਿਬ ਜੀ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਡਾ. ਗੁਰਇੰਦਰ ਮੋਹਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1983 ਤੋਂ ਸ਼ਹਿਰ ਦੇ ਅਲੱਗ ਅਲੱਗ ਸਥਾਨਾਂ ਜਿਸ 'ਚ ਖ਼ਾਲਸਾ ਸਕੂਲ, ਅਮਰ ਆਸ਼ਰਮ, ਗੁਰਦੁਆਰਾ ਖ਼ਾਲਸਾ ਦੀਵਾਨ, ਗੁਰਦੁਆਰਾ ਸਾਹਿਬ ਹਰਿੰਦਰਾ ਨਗਰ, ਗੁਰਦੁਆਰਾ ਗੋਦੜੀ ਸਾਹਿਬ ਤੇ ਟਿੱਲਾ ਬਾਬਾ ਫ਼ਰੀਦ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਵੀ ਫ਼ਰੀਦਕੋਟ ਦੀਆਂ ਸੰਗਤਾਂ ਵਡਭਾਗੀਆਂ ਹਨ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕਮੇਟੀ, ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਅਤੇ ਸ਼ਹਿਰ ਦੀਆਂ ਸੰਗਤਾਂ ਨੇ ਸਿੰਘ ਸਾਹਿਬ ਜੀ ਦਾ ਧੰਨਵਾਦ ਕੀਤਾ |