24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨਾ ਹਰੇਕ ਦਾ ਫ਼ਰਜ਼-ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ

ਅਜੀਤ ਡੈਸਕ 30-08-2025
ਬਾਘਾ ਪੁਰਾਣਾ, 29 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਮੋਗਾ) ਵਲੋਂ ਹੜ੍ਹ ਪੀੜਤ ਇਲਾਕੇ ਲਈ ਖਾਣ-ਪੀਣ ਵਾਲੇ ਰਾਸ਼ਨ ਦੀ ਸੇਵਾ ਕੀਤੀ ਗਈ | ਇਸ ਮੌਕੇ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਦਰਿਆਵਾਂ ਨਾਲ ਲੱਗਦੇ ਜ਼ਿਲਿ੍ਹਆਂ ਅੰਦਰ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਵੱਡੇ ਪੱਧਰ 'ਤੇ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ | ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ ਤੇ ਇਨ੍ਹਾਂ ਲੋਕਾਂ ਦੀ ਮਦਦ ਲਈ ਖਾਣ-ਪੀਣ ਦੀ ਸਮਗਰੀ ਤੋਂ ਇਲਾਵਾ ਪਸ਼ੂਆਂ ਲਈ ਚਾਰਾ ਅਤੇ ਹੋਰ ਵਰਤੋਂ ਵਾਲੀਆਂ ਵਸਤਾਂ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਹੜ੍ਹ ਪੀੜਤ ਇਲਾਕੇ ਲਈ ਖਾਣ-ਪੀਣ ਦੀ ਸਮਗਰੀ ਵਾਲੀਆਂ ਵੈਨਾਂ ਭੇਜੀਆਂ ਗਈਆਂ |
ਪਿਛਲੀ ਖ਼ਬਰ ਮਿਮਿਟ ਕਾਲਜ ਦੇ ਸੀ. ਐੱਸ. ਸੀ. ਵਿਭਾਗ ਵਲੋਂ ਰਿਐਕਟ ਜੇ. ਐੱਸ. 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਮੋਗਾ ਤੇ ਜਿਮਨਾਸਟਿਕ 'ਚ ਪਹਿਲੀ ਪੁਜ਼ੀਸ਼ਨ ਕੀਤੀ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।