24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਿਮਿਟ ਕਾਲਜ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 30-08-2025
ਮਲੋਟ, 29 ਅਗਸਤ (ਪਾਟਿਲ)-ਮਲੋਟ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਮਲੋਟ ਵਿਖੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਲੋਂ ਗਣੇਸ਼ ਚਤੁਰਥੀ ਨੂੰ ਮੁੱਖ ਰੱਖਦਿਆਂ ਪੋ੍ਰਗਰਾਮ ਕਰਵਾਇਆ | ਪ੍ਰੋਗਰਾਮ ਬਾਰੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਸੋਨੀਆ ਸ਼ਰਮਾ ਤੇ ਲੈਕਚਰਾਰ ਇੰਜੀਨੀਅਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਗਣੇਸ਼ ਚਤੁਰਥੀ ਦੇ ਪਵਿੱਤਰ ਤਿਉਹਾਰ ਮੌਕੇ ਕੰਪਿਊਟਰ ਵਿਭਾਗ ਵਲੋਂ ਪੋਸਟਰ ਮੇਕਿੰਗ ਮੁਕਾਬਲਾ ਰੱਖਿਆ ਗਿਆ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ 42 ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਵਲੋਂ ਗਣੇਸ਼ ਚਤੁਰਥੀ ਨੂੰ ਮੁੱਖ ਰੱਖਦੇ ਹੋਏ ਗਣੇਸ਼ ਜੀ ਦੇ ਵੱਖ-ਵੱਖ ਚਿੱਤਰ ਤਿਆਰ ਕੀਤੇ ਗਏ | ਇਸ ਦੌਰਾਨ ਵਿਦਿਆਰਥੀਆਂ ਵਲੋਂ ਬਣਾਏ ਗਏ ਪੋਸਟਰਾਂ ਦੀ ਜੱਜਮੈਂਟ ਡਾ. ਮੋਹਿਤ ਕੁਮਾਰ ਡੀਨ ਸਟੂਡੈਂਟ ਵੈੱਲਫ਼ੇਅਰ ਤੇ ਡਾ. ਸੁਖਬੀਰ ਕੌਰ ਵਲੋਂ ਕੀਤੀ ਗਈ | ਮੁਕਾਬਲਿਆਂ 'ਚ ਸੁਰਨਿਆ ਸਿੰਘ ਤੇ ਅਦਿਤ ਮਿਸ਼ਰਾ ਨੇ ਪਹਿਲਾ, ਸੋਨੀ ਰਾਜਪੂਤ ਨੇ ਦੂਜਾ ਅਤੇ ਦਿਵਿਆਂਸ਼ੀ ਨੇ ਤੀਜਾ ਸਥਾਨ ਹਾਸਿਲ ਕੀਤਾ | ਪੋਸਟਰ ਮੇਕਿੰਗ ਦੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੰਪਿਊਟਰ ਵਿਭਾਗ ਦੇ ਸਟਾਫ਼ ਮੈਂਬਰ ਵੀ ਮੌਜੂਦ ਸਨ | ਇਸ ਪੋਸਟਰ ਮੇਕਿੰਗ ਪੋ੍ਰਗਰਾਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਵਲੋਂ ਕੰਪਿਊਟਰ ਵਿਭਾਗ ਦੇ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |
ਪਿਛਲੀ ਖ਼ਬਰ ਹੜ੍ਹਾਂ ਤੋਂ ਪਹਿਲਾਂ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ-ਅਬੁੱਲਖੁਰਾਣਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।