24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਨੂੰ ਸਰਬਜੀਤ ਸਿੰਘ ਬਰਾੜ ਵਲੋਂ ਪੁਸਤਕ ਭੇਟ

ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਹੜੇ ਵਿਚ ਪਹੁੰਚਣ 'ਤੇ ਪੰਜਾਬੀ ਭਾਸ਼ਾ ਦੇ ਉੱਘੇ ਲੇਖਕ ਸਰਬਜੀਤ ਸਿੰਘ ਬਰਾੜ ਦਾ ਸਕੂਲ ਦੀ ਮੈਨੇਜਮੈਂਟ ਕਮੇਟੀ, ਦੀਪਇੰਦਰ ਸਿੰਘ ਸੇਖੋ, ਡਾ. ਗੁਰਇੰਦਰ ਮੋਹਨ ਸਿੰਘ, ਸੁਰਿੰਦਰ ਸਿੰਘ ਰੋਮਾਣਾ ਤੇ ਗੁਰਜਾਪ ਸਿੰਘ ਸੇਖੋਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਰਬਜੀਤ ਸਿੰਘ ਬਰਾੜ ਵਲੋਂ ਆਪਣੇ ਤਾਜ਼ਾ-ਤਰੀਨ ਤੇ ਪ੍ਰਸਿੱਧ ਪੁਸਤਕ ਗਿਆਨ ਦਾ ਸ਼ਹਿਦ 'ਸਕੂਲ ਮੈਨੇਜਮੈਂਟ ਨੂੰ ਪਿਆਰ ਤੇ ਸਤਿਕਾਰ ਵਜੋਂ ਭੇਟ ਕੀਤੀ ਤੇ ਆਪਣੀ ਪੁਸਤਕ ਦੀ ਖ਼ਾਸੀਅਤ ਤੇ ਉਸ ਨੂੰ ਲਿਖਣ ਦਾ ਮਕਸਦ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਜਗਸੀਰ ਸਿੰਘ ਸੇਖੋਂ ਤੇ ਬਰਿੰਦਰ ਸਿੰਘ ਸੇਖੋਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹੇ 'ਚ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਲੋਂ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।