24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜ਼ਿਲ੍ਹੇ 'ਚ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ <br/>

ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਦਿਨੇਸ਼ ਕੁਮਾਰ ਵਧਵਾ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀ ਅਗਵਾਈ ਹੇਠ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾ ਰਹੀ ਹੈ | ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 'ਝਗੜੇ ਮੁਕਾਓ ਅਤੇ ਪਿਆਰ ਵਧਾਓ' ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ 'ਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ. ਏ. ਸੀ. ਟੀ. ਕਲੇਮ ਪਟੀਸ਼ਨ ਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ. ਆਈ. ਆਰ., ਐਨ. ਆਈ. ਏ. ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸੰਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ, ਮੁਫ਼ਤ ਕਾਨੂੰਨੀ ਸੇਵਾਵਾਂ ਤੇ 13 ਸਤੰਬਰ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨਾ ਹਰੇਕ ਦਾ ਫ਼ਰਜ਼-ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਅਗਲੀ ਖ਼ਬਰ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਨੂੰ ਸਰਬਜੀਤ ਸਿੰਘ ਬਰਾੜ ਵਲੋਂ ਪੁਸਤਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।