ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਮੋਦਲੇਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਦੇ ਕਰੀਬ ਇਕ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦੇ ਆਗੂ ਡਾ. ਬਲਕਰਨ ਸਿੰਘ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪਿੰਡ ਚੱਕ ਮੋਦਲੇਵਾਲਾ ਦੇ ਇਨ੍ਹਾਂ 10 ਪਰਿਵਾਰਾਂ ਨੂੰ ਪਾਰਟੀ ਚਿੰਨ੍ਹ ਭੇਟ ਕਰਕੇ ਪਾਰਟੀ 'ਚ ਸ਼ਾਮਿਲ ਕੀਤਾ ਅਤੇ ਜੀ ਆਇਆਂ ਕਿਹਾ | ਇਸ ਮੌਕੇ ਭੀਨਾ ਬਰਾੜ ਨੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ 'ਚ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ 'ਚ ਲਛਮਣ ਸਿੰਘ, ਭੋਲਾ ਸਿੰਘ, ਤੇਜ ਸਿੰਘ, ਨਿਰਮਲ ਸਿੰਘ, ਜੀਤਾ ਸਿੰਘ, ਬਿਕਰਮਜੀਤ ਸਿੰਘ, ਵੀਰ ਸਿੰਘ, ਮੰਗਲ ਸਿੰਘ, ਸਾਹਿਬ ਸਿੰਘ ਅਤੇ ਸਤਨਾਮ ਸਿੰਘ ਆਦਿ ਪਰਿਵਾਰ ਸਨ | ਇਸ ਮੌਕੇ ਜਸਪ੍ਰੀਤ ਸਿੰਘ ਕੋਟਲੀ ਸੰਘਰ, ਗੁਰਪ੍ਰੀਤ ਸਿੰਘ ਸੰਧੂ ਹਲਕਾ ਪ੍ਰਧਾਨ ਮੀਤ ਕਾਂਗਰਸ, ਮਨਿੰਦਰ ਚੋਪੜਾ, ਲਵਪ੍ਰੀਤ ਵੜਿੰਗ, ਪਿੰਡ ਚੱਕ ਮੋਦਲੇਵਾਲਾ ਤੋਂ ਕਾਂਗਰਸ ਪਾਰਟੀ ਦੇ ਬਲਜੀਤ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ, ਗੁਰਜੰਟ ਸਿੰਘ, ਬਖਤੌਰ ਸਿੰਘ, ਦਾਰਾ ਸਿੰਘ, ਪਰਮਜੀਤ ਸਿੰਘ, ਸੂਬਾ ਸਿੰਘ ਅਤੇ ਨਵਦੀਪ ਸਿੰਘ ਆਦਿ ਹਾਜ਼ਰ ਸਨ |