ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)-ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ. ਟੀਮ ਨੇ ਇਕ ਹੋਰ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਹੈਰੋਇਨ ਬਰਾਮਦ ਕੀਤੀ | ਇਸ ਸੰਬੰਧੀ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਐੱਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਡੀ.ਐੱਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਦੀ ਦੇਖ-ਰੇਖ ਹੇਠ ਸੀ.ਆਈ.ਏ. ਟੀਮ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਦੀ ਪਹਿਚਾਣ ਬਲਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਮਿੱਡਾ ਵਜੋਂ ਹੋਈ | ਇਸ ਸੰਬੰਧੀ ਐੱਨ.ਡੀ.ਪੀ.ਐੱਸ. ਐਕਟ ਅਧੀਨ ਪੁਲਿਸ ਥਾਣਾ ਕਬਰਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ | ਐੱਸ.ਐੱਸ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪੁਲਿਸ ਰਿਮਾਂਡ ਲਈ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ |