ਫ਼ਰੀਦਕੋਟ, 20 ਅਗਸਤ (ਜਸਵੰਤ ਸਿੰਘ ਪੁਰਬਾ)-ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ 25 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਮੂਹ ਡੈਲੀਗੇਟਾਂ ਦਾ ਜਨਰਲ ਇਜਲਾਸ ਸੱ ਦਿਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਡੈਲੀਗੇਟ ਕੁਲਬੀਰ ਸਿੰਘ ਮੱਤਾ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਡੈਲੀਗੇਟ ਅਕਾਲੀ ਦਲ ਦੇ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਇਸ ਡੈਲੀਗੇਟ ਇਜਲਾਸ ਵਿਚ ਹਿੱਸਾ ਲੈਣਗੇ ਅਤੇ ਪਾਰਟੀ ਹਾਈਕਮਾਂਡ ਵਲੋਂ ਜੋ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ ਉਨ੍ਹਾਂ 'ਤੇ ਅਮਲ ਕਰਦਿਆਂ ਪਾਰਟੀ ਨੂੰ ਤਕੜਾ ਕਰਨ ਲਈ ਆਪਣਾ ਯੋਗਦਾਨ ਪਾਉਣਗੇ |