ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੀਆਂ ਅੰਡਰ-17 ਲੜਕੀਆਂ ਨੇ ਰੱਸਾਕਸ਼ੀ ਮੁਕਾਬਲਿਆਂ 'ਚ ਅਤੇ ਅੰਡਰ-17 ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿਚ ਅਮਰਿੰਦਰ ਸਿੰਘ (ਗਿਆਰ੍ਹਵੀਂ), ਗੁਰਨੂਰਪਾਲ ਸਿੰਘ (ਦਸਵੀਂ) ਤੇ ਸ਼ਵਨਪ੍ਰੀਤ ਸਿੰਘ (ਗਿਆਰ੍ਹਵੀਂ) ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਵਾਲੀਬਾਲ ਅੰਡਰ-17 ਲੜਕਿਆਂ ਨੇ ਪਹਿਲਾ ਅਤੇ ਅੰਡਰ-14 ਲੜਕਿਆਂ ਨੇ ਦੂਜਾ ਸਥਾਨ ਹਾਸਿਲ ਕੀਤਾ | ਅੰਡਰ-19 ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈੱਟਬਾਲ ਅਤੇ ਰਾਈਫਲ ਸ਼ੂਟਿੰਗ 'ਚ ਦੂਜਾ ਸਥਾਨ ਹਾਸਿਲ ਕੀਤਾ | ਜੇਤੂ ਖਿਡਾਰੀਆਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਪਹੁੰਚਣ 'ਤੇ ਸਕੂਲ ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਅਤੇ ਐਮ.ਡੀ. ਬਲਜੀਤ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਇਹ ਪ੍ਰਾਪਤੀਆਂ ਖੇਡ ਇੰਚਾਰਜ ਲਵਪ੍ਰੀਤ ਸ਼ਰਮਾ ਅਤੇ ਸਹਿਜਪ੍ਰੀਤ ਸਿੰਘ ਦੇ ਯਤਨਾਂ ਸਦਕਾ ਹੀ ਸੰਭਵ ਹੋ ਸਕੀਆਂ ਹਨ | ਇਸ ਮੌਕੇ ਹਰਿੰਦਰ ਸਿੰਘ ਮੈਂਬਰ ਗ੍ਰਾਮ ਪੰਚਾਇਤ ਹਰੀਨੌ ਅਤੇ ਸਮੂਹ ਸਟਾਫ਼ ਹਾਜ਼ਰ ਸੀ |