22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨੈਤਿਕ ਸਿੱਖਿਆ ਦੇ ਨਤੀਜਿਆਂ 'ਚੋਂ ਸੂਬੇਦਾਰ ਮਹਿੰਦਰ ਸਿੰਘ ਸਕੂਲ ਝੋਟੀਵਾਲਾ ਨੇ 3 ਮੈਰਿਟ ਸਥਾਨ ਹਾਸਿਲ ਕੀਤੇ <br/>

ਅਜੀਤ ਡੈਸਕ 21-09-2025
ਸਾਦਿਕ, 20 ਸਤੰਬਰ (ਆਰ.ਐਸ.ਧੁੰਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਐਲਾਨੇ ਗਏ ਨੈਤਿਕ ਸਿੱਖਿਆ ਪ੍ਰੀਖਿਆ ਦੇ ਨਤੀਜਿਆਂ 'ਚੋਂ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦੀਆਂ ਵਿਦਿਆਰਥਣਾਂ ਨੇ ਤਿੰਨ ਮੈਰਿਟ ਸਥਾਨ ਹਾਸਿਲ ਕੀਤੇ ਹਨ | ਪੰਜਾਬੀ ਵਿਸ਼ੇ ਦੇ ਲੈਕਚਰਾਰ ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸੰਸਥਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਵੱਧ ਤੋਂ ਵੱਧ ਭਾਗ ਦਿਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਨਵਜੋਤ ਕੌਰ ਨੇ ਦੂਜੇ ਦਰਜੇ 'ਚ ਐਸ਼ਪੀ੍ਰਤ ਕੌਰ ਅਤੇ ਹਰਸ਼ਵੀਰ ਕੌਰ ਨੇ ਤੀਜੇ ਦਰਜੇ 'ਚ ਮੈਰਿਟ 'ਚ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਂਅ ਚਮਕਾਇਆ ਹੈ | ਸਕੂਲ ਦੇ ਪਿ੍ੰਸੀਪਲ ਨਿਰਮਲ ਸਿੰਘ ਬੁੱਟਰ ਨੇ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਸਰਬਜੀਤ ਕੌਰ ਬੁੱਟਰ ਉਪ ਪਿ੍ੰਸੀਪਲ, ਚੇਅਰਪਰਸਨ ਜਸਵੀਰ ਕੌਰ ਬੁੱਟਰ, ਕੋਆਰਡੀਨੇਟਰ ਮਨਜੀਤ ਕੌਰ ਬਰਾੜ, ਰੁਪਿੰਦਰ ਕੌਰ, ਸੋਨਮ ਅਤੇ ਨਵਦੀਪ ਕੌਰ ਆਦਿ ਸਟਾਫ਼ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਰਾਮਾਕਿ੍ਸ਼ਨਾ ਡਰਾਮਾਟਿਕ ਕਲੱਬ ਜੈਤੋ ਵਲੋਂ ਰਾਮਲੀਲ੍ਹਾ ਦਾ ਮੰਚਨ ਸ਼ੁਰੂ <br/> ਅਗਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਜਿੱਤ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।