ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਦੇ ਸੂਬਾਈ ਜਰਨਲ ਸਕੱਤਰ ਜਸਵਿੰਦਰ ਸਿੰਘ ਮੱਤਾ, ਬਲਬੀਰ ਸਿੰਘ ਮੱਤਾ ਅਤੇ ਜਸਵੰਤ ਸਿੰਘ ਮੱਤਾ ਦੇ ਸਤਿਕਾਰਯੋਗ ਪਿਤਾ ਅਤੇ ਮੁਖਤਿਆਰ ਸਿੰਘ ਦੇ ਚਾਚਾ ਜੋਗਿੰਦਰ ਸਿੰਘ ਮੱਤਾ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 21 ਸਤੰਬਰ 2025 ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਵੱਡੇ ਗੁਰਦੁਆਰਾ ਸਾਹਿਬ ਪਿੰਡ ਮੱਤਾ (ਨੇੜੇ ਜੈਤੋ), ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗੀ | ਇਸ ਦੁੱਖ ਦੀ ਘੜੀ 'ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਸਿਮਰਜੀਤ ਸਿੰਘ ਬਰਾੜ ਮੱਤਾ, ਧਰਮਜੀਤ ਸਿੰਘ ਰਾਮੇਆਣਾ ਵਾਈਸ ਚੇਅਰਮੈਨ ਪੰਜਾਬ ਵਾਟਰ ਤੇ ਸੀਵਰੇਜ ਬੋਰਡ, ਗੋਬਿੰਦਰ ਸਿੰਘ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਗੁਰਲਾਲ ਸਿੰਘ ਦਲ ਸਿੰਘ ਵਾਲਾ, ਡਾ. ਹਰਪਾਲ ਸਿੰਘ ਡੇਲਿਆਂਵਾਲੀ, ਲਖਵੀਰ ਸਿੰਘ ਮੱਲ੍ਹੀ ਮੱਤਾ, ਡਾ. ਮੁਹੰਮਦ ਸਲੀਮ ਖਿਲਜੀ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਮੇਹਰ ਸਿੰਘ ਕਰੀਰਵਾਲੀ, ਸਰਬਜੀਤ ਸਿੰਘ ਬਰਾੜ ਕੋਟਕਪੂਰਾ, ਨਗਰ ਕੌਂਸਲ ਕੋਟਕਪੂਰਾ ਦੇ ਸਾਬਕਾ ਪ੍ਰਧਾਨ ਮੋਹਨ ਸਿੰਘ ਮੱਤਾ, ਠੇਕੇਦਾਰ ਦਰਸ਼ਨ ਸਿੰਘ ਕੋਟਕਪੂਰਾ, ਸੇਵਾਜੀਤ ਸਿੰਘ ਦੁੱਲਟ ਭਗਤੂਆਣਾ, ਕਰਨ ਸਿੰਘ ਦੁੱਲਟ, ਸਾਬਕਾ ਸਰਪੰਚ ਬਲਤੇਜ ਸਿੰਘ ਮੱਤਾ, ਮਨਜਿੰਦਰ ਸਿੰਘ ਹੈਪੀ ਰੋਮਾਣਾ, ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ ਸਰਕਲ ਪ੍ਰਧਾਨ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਮੇਜਰ ਸਿੰਘ ਗੋਂਦਾਰਾ ਰਾਮੂੰਵਾਲਾ, ਰਾਮ ਕਿ੍ਸ਼ਨ ਸਿੰਘ ਸਰਪੰਚ ਬਿਸ਼ਨੰਦੀ ਆਦਿ ਆਗੂਆਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |