21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੀ.ਏ.ਵੀ. ਕਾਲਜ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ <br/>

ਅਜੀਤ ਡੈਸਕ 21-09-2025
ਮਲੋਟ, 20 ਸਤੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੇ ਸਹਿਯੋਗ ਨਾਲ ਸਵੱਛਤਾ ਪੰਦ੍ਹਰਵਾੜਾ ਆਰੰਭ ਕੀਤਾ ਗਿਆ | ਸਵੱਛ ਭਾਰਤ ਅਭਿਆਨ ਦਾ ਆਗਾਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀ ਜੈਅੰਤੀ ਮੌਕੇ 2 ਅਕਤੂਬਰ 2014 ਨੂੰ ਕੀਤਾ ਸੀ, ਜਿਸ ਤਹਿਤ ਸਮਾਜ ਨੂੰ ਇਹ ਸੰਦੇਸ਼ ਮਿਲਿਆ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ | ਇਸ ਮੌਕੇ ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰਜ਼ ਨੇ ਸਹੰੁ ਚੁੱਕੀ ਕਿ ਉਹ ਨਾ ਆਪ ਗੰਦਗੀ ਫ਼ੈਲਾਉਣਗੇ ਅਤੇ ਨਾ ਹੀ ਆਪਣੇ ਆਲੇ-ਦੁਆਲੇ ਕਿਸੇ ਨੂੰ ਫ਼ੈਲਾਉਣ ਦੇਣਗੇ | ਇਸ ਤੋਂ ਇਲਾਵਾ ਉਨ੍ਹਾਂ ਇਹ ਜ਼ਿੰਮੇਵਾਰੀ ਵੀ ਲਈ ਕਿ ਉਹ ਸਵੱਛਤਾ ਪ੍ਰਤੀ ਜਾਗਰੂਕ ਰਹਿਣਗੇ | ਇਸ ਮੌਕੇ ਕਾਲਜ ਦੇ ਸਫ਼ਾਈ ਕਰਮਚਾਰੀਆਂ ਨੂੰ ਫ਼ੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦੀਪਕ ਅਗਰਵਾਲ, ਡਾ. ਵਿਨੀਤ ਕੁਮਾਰ, ਰਾਮ ਮਨੋਜ ਸ਼ਰਮਾ, ਮੈਡਮ ਰਿੰਪੂ, ਭੁਪਿੰਦਰ ਕੌਰ ਅਤੇ ਸਰਬਜੀਤ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀ ਮਯੰਕ ਤਨੇਜਾ ਨੇ ਰਾਜ ਪੱਧਰੀ ਕਲਾ ਉਤਸਵ 'ਚ ਦੂਜਾ ਸਥਾਨ ਪ੍ਰਾਪਤ ਕੀਤਾ <br/> ਅਗਲੀ ਖ਼ਬਰ ਅਗਰਵਾਲ ਸਮਾਜ ਵਲੋਂ ਵਿਸ਼ਾਲ ਚੌਕੀ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।