21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਿਸ਼ਾਨ ਸਿੰਘ ਮਨੇਸ ਚੜੇਵਾਨ ਨਮਿਤ ਸ਼ਰਧਾਂਜਲੀ ਸਮਾਗਮ <br/>

ਅਜੀਤ ਡੈਸਕ 21-09-2025
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ਮਿੰਦਰ ਸਿੰਘ ਮਨੇਸ ਸੀਨੀਅਰ ਸਹਾਇਕ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਅਤੇ ਦਲੇਰ ਸਿੰਘ ਮਨੇਸ ਦੇ ਪਿਤਾ ਨਿਸ਼ਾਨ ਸਿੰਘ ਮਨੇਸ ਚੜੇਵਾਨ ਸਾਬਕਾ ਸਕੱਤਰ ਕੋਆਪ੍ਰੇਟਿਵ ਸੁਸਾਇਟੀ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸਹਿਜ ਪਾਠ ਦਾ ਭੋਗ ਪਾਇਆ ਗਿਆ ਉਪਰੰਤ ਗੁਰਦੁਆਰਾ ਸਿੰਘ ਸਭਾ ਪਿੰਡ ਚੜੇਵਾਨ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ, ਕੋਆਪ੍ਰੇਟਿਵ ਸੁਸਾਇਟੀ ਦੇ ਕਰਮਚਾਰੀਆਂ, ਸਰਕਾਰੀ ਕਾਲਜ ਦੇ ਕਰਮਚਾਰੀਆਂ, ਇਲਾਕਾ ਤੇ ਪਿੰਡ ਵਾਸੀਆਂ ਨੇ ਸ਼ਾਮਿਲ ਹੋ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਗ੍ਰੰਥੀ ਭਾਈ ਜਸਪਾਲ ਸਿੰਘ ਵਲੋਂ ਅਰਦਾਸ ਕੀਤੀ ਗਈ | ਸ਼ਰਧਾਂਜਲੀ ਸਮਾਗਮ ਵਿਚ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਲੋੜਵੰਦਾਂ ਦੇ ਮਦਦਗਾਰ ਤੇ ਨੇਕ ਦਿਲ ਇਨਸਾਨ ਸਨ | ਉਨ੍ਹਾਂ ਆਪਣੀ ਮਿਹਨਤ ਤੇ ਕਾਬਲੀਅਤ ਨਾਲ ਪਰਿਵਾਰ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ | ਸਟੇਜ ਦੀ ਕਾਰਵਾਈ ਚਲਾਉਂਦਿਆਂ ਜਗਸੀਰ ਸਿੰਘ ਭੁੱਟੀਵਾਲਾ ਡਾਇਰੈਕਟਰ ਡੇਅਰੀ ਡਿਵੈਲਪਮੈਂਟ ਵਿਕਾਸ ਬੋਰਡ ਪੰਜਾਬ ਨੇ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ | ਅੰਤ ਵਿਚ ਟਕਸਾਲੀ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਪਹੁੰਚੀ ਸਮੂਹ ਸੰਗਤ ਦਾ ਪਰਿਵਾਰ ਦੀ ਤਰਫ਼ੋਂ ਧੰਨਵਾਦ ਕੀਤਾ | ਇਸ ਉਪਰੰਤ ਜ਼ਿਲ੍ਹਾ ਅਕਾਲੀ ਜਥਾ ਵਲੋਂ ਰੋਜ਼ੀ ਬਰਕੰਦੀ ਅਤੇ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਨੇ ਮਿ੍ਤਕ ਦੇ ਸਪੁੱਤਰ ਸ਼ਮਿੰਦਰ ਸਿੰਘ ਨੂੰ ਪਗੜੀ ਦੇਣ ਦੀ ਰਸਮ ਨਿਭਾਈ | ਇਸ ਮੌਕੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਰਾਜਬਲਵਿੰਦਰ ਸਿੰਘ ਮਰਾੜ੍ਹ, ਐਡਵੋਕੇਟ ਭੁਪਿੰਦਰ ਸਿੰਘ ਚੜੇਵਾਨ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਨਛੱਤਰ ਸਿੰਘ ਬਰਕੰਦੀ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਬੂਟਾ ਸਿੰਘ ਮਨੇਸ, ਸੁਖਵਿੰਦਰ ਸਿੰਘ ਮਨੇਸ, ਕੁਲਵੰਤ ਸਿੰਘ ਨੰਬਰਦਾਰ, (ਬਾਕੀ ਸਫਾ 12 'ਤੇ)

ਪਿਛਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਥਾਣੇਦਾਰ ਜਸਵੰਤ ਸਰਾਂ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀ ਚੋਣ ਲਈ ਹੁਣ ਤੱਕ 8 ਉਮੀਦਵਾਰ ਆਏ ਮੈਦਾਨ ਵਿਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।