ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਥਾਣੇਦਾਰ ਜਸਵੰਤ ਸਿੰਘ ਸਰਾਂ ਨੇ ਪੁਲਿਸ ਚੌਕੀ ਬਿਲਾਸਪੁਰ ਦੇ ਨਵੇਂ ਮੁਖੀ ਦਾ ਚਾਰਜ ਸੰਭਾਲਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਵਾਲੇ ਵਿਅਕਤੀ, ਕ੍ਰਾਈਮ ਪੇਸ਼ਾ, ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਜਨਤਾ ਦੇ ਸਹਿਯੋਗ ਦੀ ਜ਼ਰੂਰਤ ਹੈ | ਇਸ ਲਈ ਕੋਈ ਵੀ ਵਿਅਕਤੀ ਬਿਨਾਂ ਕਿਸੇ ਡਰ ਭੈਅ ਦੇ ਅਜਿਹੇ ਅਨਸਰਾਂ ਪ੍ਰਤੀ ਤੁਰੰਤ ਪੁਲਿਸ ਨੂੰ ਸੂਚਿਤ ਕਰੇ |