21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਉੱਘੀ ਸਮਾਜ ਸੇਵਕਾ ਭਾਵਨਾ ਬਾਂਸਲ ਬਣੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ <br/>

ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਸਮਾਜਿਕ ਅਤੇ ਧਾਰਮਿਕ ਕੰਮਾਂ ਲਈ ਸਮਰਪਿਤ ਸੰਸਥਾ, ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਨੇ ਪ੍ਰਧਾਨ ਸੰਜੀਵ ਨਰੂਲਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਵਿਚ ਭਾਵਨਾ ਬਾਂਸਲ ਨੂੰ ਪੰਜਾਬ ਦੇ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਵੇਨਿਕਾ ਗੋਇਲ, ਕੈਸ਼ੀਅਰ ਸੰਜੀਵ ਕੁਮਾਰ ਅਰੋੜਾ ਅਤੇ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਮਨੁੱਖੀ ਸਸ਼ਕਤੀਕਰਨ ਸੁਸਾਇਟੀ ਸਮੇਂ-ਸਮੇਂ 'ਤੇ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਅਤੇ ਨਵੰਬਰ ਵਿਚ 7 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਜਾ ਰਹੇ ਹਨ | ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਵਨਾ ਬਾਂਸਲ, ਜੋ ਲੰਬੇ ਸਮੇਂ ਤੋਂ ਸਮਾਜਿਕ ਕਾਰਜਾਂ ਵਿਚ ਸਰਗਰਮੀ ਨਾਲ ਸ਼ਾਮਿਲ ਹਨ, ਨੂੰ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਅੱਜ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਭਾਵਨਾ ਬਾਂਸਲ ਨੇ ਕਿਹਾ ਕਿ ਮੈਂ ਹਿਊਮਨ ਇੰਪਾਵਰਮੈਂਟ ਸੁਸਾਇਟੀ ਦੇ ਸਾਰੇ ਅਹੁਦੇਦਾਰਾਂ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਮੈਨੂੰ ਇਹ ਸਨਮਾਨ ਦਿੱਤਾ | ਮੈਂ ਇਸ ਸੰਸਥਾ ਲਈ ਪੂਰੀ ਵਫ਼ਾਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਾਂਗੀ ਅਤੇ ਹਰ ਲੋੜਵੰਦ ਵਿਅਕਤੀ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਾਂਗੀ | ਮੈਂ ਸੰਸਥਾ ਦੇ ਸਾਰੇ ਮੈਂਬਰਾਂ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦੀ ਹਾਂ | ਇਸ ਮੌਕੇ ਸਤਪਾਲ ਸਿੰਘ ਕਾਂਡਾ, ਨਵੀਨ ਅਰੋੜਾ, ਸੰਜੀਵ ਗਰੋਵਰ, ਸੀਮਾ ਸ਼ਰਮਾ, ਸੋਨਿਕਾ ਬੇਦੀ, ਮੰਜੂ ਗੋਇਲ, ਰਾਖੀ ਸ਼ਰਮਾ, ਸੁਨੀਤਾ ਬਾਂਸਲ, ਸ਼ਿਫਾਲੀ ਅਗਰਵਾਲ, ਆਂਚਲ ਤਾਂਗੜੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਡੋਡੇ ਚੂਰਾ ਪੋਸਤ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਰਾਜਦੀਪ ਸਿੰਘ ਨਮਿਤ ਪਾਠ ਦਾ ਭੋਗ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।