21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੋਡੇ ਚੂਰਾ ਪੋਸਤ ਸਮੇਤ ਵਿਅਕਤੀ ਕਾਬੂ <br/>

ਅਜੀਤ ਡੈਸਕ 21-09-2025
ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਪੁਲਿਸ ਚੌਕੀ ਗੋਲੇਵਾਲਾ ਪੁਲਿਸ ਵਲੋਂ ਪਿੰਡ ਗੋਲੇਵਾਲਾ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਇਕ ਵਿਅਕਤੀ ਪਾਸੋਂ 10 ਕਿਲੋ 100 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੁਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਕਾਬਲਵਾਲਾ ਤੋਂ ਪਿੰਡ ਗੋਲੇਵਾਲਾ ਨੂੰ ਆ ਰਹੇ ਸਨ ਤਾਂ ਰਸਤੇ ਵਿਚ ਇਕ ਵਿਅਕਤੀ ਬਲਵੰਤ ਰਾਏ ਪੁੱਤਰ ਤੋਤਾ ਰਾਮ ਨੂੰ ਰੋਕ ਕੇ ਉਸ ਪਾਸ ਫੜੇ ਗੱਟੇ ਦੀ ਤਲਾਸ਼ੀ ਲਈ ਤਾਂ ਕਥਿਤ ਤੌਰ 'ਤੇ 10 ਕਿਲੋ 100 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਦੜਾ ਸੱਟਾ ਲਗਾਉਣ ਦੇ ਦੋਸ਼ਾਂ ਤਹਿਤ 1 ਵਿਅਕਤੀ ਕਾਬੂ <br/> ਅਗਲੀ ਖ਼ਬਰ ਉੱਘੀ ਸਮਾਜ ਸੇਵਕਾ ਭਾਵਨਾ ਬਾਂਸਲ ਬਣੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।