21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

14ਵਾਂ ਬਾਬਾ ਸ਼ੇਖ਼ ਫ਼ਰੀਦ ਕਬੱਡੀ ਕੱਪ ਅੱਜ ਤੋਂ <br/>

ਅਜੀਤ ਡੈਸਕ 21-09-2025
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਨਿਰਮਲ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14ਵਾਂ ਬਾਬਾ ਸ਼ੇਖ਼ ਫ਼ਰੀਦ ਕਬੱਡੀ ਕੱਪ ਮਿਤੀ 21 ਤੇ 22 ਸਤੰਬਰ ਤੱਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਪਹਿਲੇ ਦਿਨ 57 ਅਤੇ 75 ਕਿੱਲੋ ਭਾਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 16-16 ਟੀਮਾਂ ਭਾਗ ਲੈਣਗੀਆਂ | ਇਸ ਟੂਰਨਾਮੈਂਟ ਦਾ ਉਦਘਾਟਨ ਐਡਵੋਕੇਟ ਮਹੀਪਇੰਦਰ ਸਿੰਘ ਸੇਖੋਂ ਕਰਨਗੇ | 22 ਸਤੰਬਰ ਨੂੰ ਸਵੇਰੇ 11 ਵਜੇ ਆਲ ਓਪਨ ਲੜਕੇ ਦੀਆਂ 8 ਅਤੇ ਲੜਕੀਆਂ ਦੀਆਂ 2 ਟੀਮਾਂ ਭਾਗ ਲੈਣਗੀਆਂ | ਜੇਤੂਆਂ ਨੂੰ ਇਨਾਮ 81000 ਜੇਤੂ ਅਤੇ 61000 ਉਪ ਜੇਤੂ ਟੀਮਾਂ ਨੂੰ ਦਿੱਤਾ ਜਾਵੇਗਾ | ਇੱਥੇ ਜ਼ਿਕਰਯੋਗ ਹੈ ਕਿ ਇਹ ਕਬੱਡੀ ਕੱਪ ਸਵ: ਕੰਵਲਜੀਤ ਸਿੰਘ ਢਿੱਲੋਂ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ 144 ਤਮਗੇ ਜਿੱਤੇ <br/> ਅਗਲੀ ਖ਼ਬਰ ਦੜਾ ਸੱਟਾ ਲਗਾਉਣ ਦੇ ਦੋਸ਼ਾਂ ਤਹਿਤ 1 ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।