ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਨੇ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ 'ਚ ਕੁੱਲ 144 ਤਮਗੇ ਜਿੱਤ ਕੇ ਆਪਣੀ ਜਿੱਤ ਦਾ ਝੰਡਾ ਬੁਲੰਦ ਰੱਖਿਆ ਹੈ | ਸਕੂਲ ਦੇ ਖਿਡਾਰੀਆਂ ਨੇ ਰੱਸਾਕਸ਼ੀ 'ਚ 20, ਸਕੇਟਿੰਗ 'ਚ 2, ਤੈਰਾਕੀ 'ਚ 3, ਬੈਡਮਿੰਟਨ 'ਚ 1, ਬੀਚ ਵਾਲੀਬਾਲ 'ਚ 6, ਪਾਵਰ ਲਿਫਟਿੰਗ 'ਚ 2, ਵੇਟ ਲਿਫਟਿੰਗ ਵਿਚ 4, ਨੈੱਟਬਾਲ ਵਿਚ 72, ਤਾਈਕਵਾਂਡੋ 'ਚ 26 ਅਤੇ ਕਰਾਟੇ ਵਿਚ 8 ਤਮਗਿਆ ਸਮੇਤ ਕੁੱਲ 44 ਸੋਨ ਤਮਗੇ, 65 ਚਾਂਦੀ ਤਮਗੇ ਅਤੇ 35 ਕਾਂਸੀ ਤਮਗੇ ਜਿੱਤ ਕੇ ਸਕੂਲ ਦੀ ਝੋਲੀ ਪਾਏ ਹਨ | ਅੱਜ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਕੂਲ ਦੇ ਪਿ੍ੰਸੀਪਲ ਪਿ੍ਅੰਕਾ ਬਰਾੜ ਵਲੋਂ ਸਾਰੇ ਹੀ ਜੇਤੂ ਵਿਦਿਆਰਥੀਆਂ ਦੀ ਪੁਰਜ਼ੋਰ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਇਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਕੋਚ ਜਸਵਿੰਦਰ ਕੌਰ, ਚਮਕੌਰ ਸਿੰਘ, ਅਸ਼ਵਨੀ ਕੁਮਾਰ ਅਤੇ ਪਰਮਜੀਤ ਸਿੰਘ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ | ਜਿਸ ਦੀ ਯੋਗ-ਅਗਵਾਈ ਸਦਕਾ ਸਕੂਲ ਨੂੰ ਇਹ ਪ੍ਰਾਪਤੀਆਂ ਦਾ ਸਿਹਰਾ ਮਿਲਿਆ ਹੈ | ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ ਅਤੇ ਸ਼ਿਵਮ ਤੋਲਾ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਜ਼ਿਕਰਯੋਗ ਹੈ ਕਿ ਇਸ ਸਕੂਲ ਦੇ ਕੁੱਲ 60 ਵਿਦਿਆਰਥੀ ਆਗਾਮੀ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਲਈ ਚੁਣੇ ਗਏ ਹਨ |