ਮਾਨਸਾ, 30 ਅਗਸਤ (ਸ.ਰਿ.)- ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਭੰਮੇ ਕਲਾਂ ਅੰਤਰਰਾਸ਼ਟਰੀ ਸਹਿਕਾਰੀ ਦਿਵਸ ਮਨਾਇਆ ਗਿਆ | ਹਿਤੇਸ਼ ਗੁਪਤਾ ਫ਼ੀਲਡ ਅਫ਼ਸਰ ਇਫਕੋ ਨੇ ਖਾਦਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਸਲਾਂ ਨੂੰ ਜ਼ਰੂਰੀ ਤੱਤਾਂ ਦੀ ਬਹੁਤ ਲੋੜ ਹੁੰਦੀ ਹੈ | ਉਨ੍ਹਾਂ ਨੈਨੋ ਡੀ.ਪੀ.ਏ. ਤੇ ਯੂਰੀਆ ਵਰਤਣ ਦੇ ਢੰਗ ਅਤੇ ਲਾਭ ਬਾਰੇ ਵੀ ਜਾਣਕਾਰੀ ਦਿੱਤੀ | ਖੁਸ਼ਵੰਤ ਸਿੰਘ ਇੰਸਪੈਕਟਰ ਨੇ ਸਹਿਕਾਰਤਾ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਦਾ ਲਾਭ ਉਠਾਉਣ ਲਈ ਕਿਹਾ | ਉਨ੍ਹਾਂ ਆਖਿਆ ਕਿ ਸਹਿਕਾਰਤਾ ਲਹਿਰ ਨੂੰ ਪ੍ਰਫੁੱਲਿਤ ਕਰਨ ਲਈ ਸਹਿਕਾਰੀ ਸਭਾਵਾਂ ਦਾ ਵੱਡਾ ਰੋਲ ਹੁੰਦਾ ਹੈ | ਗੁਰਮੀਤ ਸਿੰਘ ਗਾਗੋਵਾਲ ਮੈਨੇਜਰ ਡੀ.ਸੀ.ਯੂ. ਨੇ ਕਿਸਾਨਾਂ ਨੂੰ ਖੇਤੀ ਭਿਵਿੰਨਤਾ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ ਅਤੇ ਪਾਣੀ ਦੀ ਬੱਚਤ ਹੋ ਜਾਂਦੀ ਹੈ, ਇਸ ਲਈ ਫ਼ਸਲੀ ਚੱਕਰ ਨੂੰ ਛੱਡ ਕੇ ਸਬਜ਼ੀਆਂ ਆਦਿ ਦੀ ਕਾਸ਼ਤ ਕਰਨੀ ਚਾਹੀਦੀ ਹੈ | ਇਸ ਮੌਕੇ ਸਹਿਕਾਰੀ ਸਭਾ ਦੇ ਅਹੁਦੇਦਾਰ ਸੁਖਦੇਵ ਸਿੰਘ, ਜਰਨੈਲ ਸਿੰਘ, ਕਰਮਜੀਤ ਸਿੰਘ, ਬੇਅੰਤ ਸਿੰਘ, ਜਗਸੀਰ ਸਿੰਘ, ਅਜੈਬ ਸਿੰਘ, ਮਿੱਠੂ ਸਿੰਘ ਆਦਿ ਹਾਜ਼ਰ ਸਨ | ਪਰਮਜੀਤ ਸਿੰਘ ਸਕੱਤਰ ਨੇ ਸਭਨਾਂ ਦਾ ਧੰਨਵਾਦ ਕੀਤਾ |