ਮਾਨਸਾ, 30 ਅਗਸਤ (ਸ.ਰਿ.)-ਅਕਾਲ ਅਕੈਡਮੀ ਫਫੜੇ ਭਾਈਕੇ ਦੀ ਵਿਦਿਆਰਥਣ ਸ਼ਗਨਪ੍ਰੀਤ ਕੌਰ ਨੇ ਸਰਕਾਰੀ ਸਕੂਲ ਫਫੜੇ ਭਾਈਕੇ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸ਼ੂਟਿੰਗ (ਲੜਕੀਆਂ) ਅੰਡਰ-14 ਸਾਲ ਵਰਗ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਜਸਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ 'ਚ ਰੋਲ ਨਿਭਾਉਂਦੀਆਂ ਹਨ | ਅਧਿਆਪਕਾ ਪਿ੍ਤਪਾਲ ਕੌਰ ਆਦਿ ਹਾਜ਼ਰ ਸਨ |