17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪ੍ਰਭਾਵਿਤ ਫ਼ਸਲਾਂ ਤੇ ਘਰਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ-ਔਲਖ <br/>

ਅਜੀਤ ਡੈਸਕ 31-08-2025
ਮਾਨਸਾ, 30 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨਵੇਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਮੰਗ ਕੀਤੀ ਹੈ ਕਿ ਜ਼ਿਲੇ੍ਹ 'ਚ ਹੜ੍ਹ ਪ੍ਰਭਾਵਿਤ ਫ਼ਸਲਾਂ ਤੇ ਨੁਕਸਾਨੇ ਘਰਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ | ਹਲਕੇ ਦੇ ਬਾਰਸ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਉਪਰੰਤ 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਪਹੁੰਚੇ ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਜਿੱਥੇ ਰਾਜ 'ਚ ਹੜ੍ਹਾਂ ਦੇ ਅਗਾਊਾ ਪ੍ਰਬੰਧ ਕਰਨ 'ਚ ਨਾਕਾਮ ਰਿਹਾ ਹੈ ਉੱਥੇ ਪੀੜਤ ਲੋਕਾਂ ਦੀ ਬਾਂਹ ਵੀ ਨਹੀਂ ਫੜੀ | ਉਨ੍ਹਾਂ ਦੱਸਿਆ ਕਿ ਸਰਹਿੰਦ ਡਰੇਨ 'ਚ ਓਵਰਫ਼ਲੋ ਹੋਏ ਪਾਣੀ ਅਤੇ ਕਈ ਰਜਬਾਹੇ ਟੁੱਟਣ ਕਾਰਨ ਭੀਖੀ ਖੇਤਰ ਦੇ ਹੀਰੋਂ ਕਲਾਂ, ਹਮੀਰਗੜ੍ਹ ਢੈਪਈ, ਖੀਵਾ ਕਲਾਂ, ਮੱਤੀ, ਜੱਸੜ ਵਾਲਾ, ਮੋਹਰ ਸਿੰਘ ਵਾਲਾ, ਧਲੇਵਾਂ ਤੇ ਭੀਖੀ 'ਚ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ ਜਦਕਿ ਬਾਰਸ਼ਾਂ ਕਾਰਨ ਕਾਫ਼ੀ ਲੋਕਾਂ ਦੇ ਮਕਾਨਾਂ ਦੀਆਂ ਛੱਤਾਂ ਵੀ ਡਿੱਗੀਆਂ ਹਨ | ਸਾਬਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤਾਂ ਇਹ ਕਹਿੰਦੇ ਸਨ ਕਿ ਗਿਰਦਾਵਰੀ ਕਰਵਾਉਣ ਤੋਂ ਪਹਿਲਾਂ ਹੀ ਫ਼ਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਅਦਾ ਕਰ ਦਿੱਤਾ ਜਾਵੇਗਾ ਪਰ ਹਕੀਕਤ ਇਹ ਹੈ ਕਿ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਉਣ 'ਚ ਵੀ ਦੇਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋੜ ਹੈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਨਿੱਗਰ ਕਦਮ ਚੁੱਕ ਕੇ ਪੀੜਤ ਕਿਸਾਨਾਂ, ਮਜ਼ਦੂਰਾਂ ਨੂੰ ਆਰਥਿਕ ਤੌਰ 'ਤੇ ਢਾਰਸ ਦੇਵੇ |

ਪਿਛਲੀ ਖ਼ਬਰ ਟਿੱਬੇ ਨੂੰ ਠੁੱਲੀਵਾਲ ਜੋੜਨ ਵਾਲੀ ਸੜਕ 'ਤੇ ਪੈਂਦੇ ਡਰੇਨ 'ਤੇ ਪੁਲ ਉਸਾਰਨ ਦੀ ਮੰਗ <br/> ਅਗਲੀ ਖ਼ਬਰ ਦਿ ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਨੈਸ਼ਨਲ ਖੇਡ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।