ਮਾਨਸਾ, 20 ਸਤੰਬਰ (ਰਵੀ)- ਸਥਾਨਕ ਦਲਵੀਰ ਸਿੰਘ ਐਮ.ਸੀ.ਵਾਲੀ ਗਲੀ 'ਚ ਗੰਦਾ ਪਾਣੀ ਖੜ੍ਹਨ ਕਰਕੇ ਲੋਕ ਡਾਹਢੇ ਪ੍ਰੇਸ਼ਾਨ ਹਨ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਗਲੀ ਦਾ ਲੈਵਲ ਠੀਕ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੁੰਦੀ ਅਤੇ ਬਾਰਿਸ਼ ਹੋਣ ਨਾਲ ਸਥਿਤੀ ਗੰਭੀਰ ਹੋ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸੀਵਰੇਜ ਪ੍ਰਣਾਲੀ ਦਰੁਸਤ ਨਾ ਹੋਣ ਕਾਰਨ ਗੰਦਾ ਪਾਣੀ ਗਲੀ 'ਚ ਫੈਲ ਜਾਂਦਾ ਹੈ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਮੁਹੱਲਾ ਵਾਸੀ ਮਿਸਤਰੀ ਬਲਵੀਰ ਸਿੰਘ ਧਨੌਲੇ ਵਾਲੇ, ਸਤਵੰਤ ਸਿੰਘ, ਭਰਪੂਰ ਸਿੰਘ, ਅਸ਼ੋਕ ਕੁਮਾਰ, ਰਾਜ ਕੁਮਾਰ, ਮਨੋਜ ਕੁਮਾਰ ਆਦਿ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ | ਉਨ੍ਹਾਂ ਮੰਗ ਕੀਤੀ ਕਿ ਗੰਦੇ ਪਾਣੀ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ |