21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ

ਅਜੀਤ ਡੈਸਕ 21-09-2025
ਮਾਨਸਾ, 20 ਸਤੰਬਰ (ਸੱਭਿ.ਪ੍ਰਤੀ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਰਾਸ਼ੀ ਦਿੱਤੀ ਗਈ | ਉਨ੍ਹਾਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ 1 ਲੱਖ 75 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ | ਅਧਿਕਾਰੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਮੁਸ਼ਕਿਲ ਦੀ ਘੜੀ ਵਿਚ ਸਾਰਿਆਂ ਨੂੰ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ ਨੇ ਕਿਹਾ ਕਿ ਯੂਨੀਅਨ ਸਮੇਂ ਸਮੇਂ 'ਤੇ ਸਮਾਜ ਸੇਵੀ ਕਾਰਜਾਂ 'ਚ ਯੋਗਦਾਨ ਪਾਉਂਦੀ ਰਹਿੰਦੀ ਹੈ | ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਪੀ.ਏ. ਟੂ ਡੀ.ਸੀ. ਸੁਖਰਾਜ ਸਿੰਘ, ਮੁਕੇਸ਼ ਕੁਮਾਰ, ਲੱਖਾ ਸਿੰਘ, ਨਵਨੀਤ ਸਿੰਘ, ਮੋਹਨ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਬਲਾਕ ਝੁਨੀਰ ਦੀ ਮੀਟਿੰਗ ਮੌਕੇ ਭਖਦੇ ਮੁੱਦਿਆਂ 'ਤੇ ਕੀਤੀ ਚਰਚਾ ਅਗਲੀ ਖ਼ਬਰ ਬਰੇਟਾ 'ਚ ਕਾਂਗਰਸ ਦੇ ਕੌਮੀ ਇੰਚਾਰਜ ਅਨਿਲ ਚੌਧਰੀ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।