21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਾਕਿਯੂ (ਡਕੌਂਦਾ) ਬਲਾਕ ਝੁਨੀਰ ਦੀ ਮੀਟਿੰਗ ਮੌਕੇ ਭਖਦੇ ਮੁੱਦਿਆਂ 'ਤੇ ਕੀਤੀ ਚਰਚਾ

ਅਜੀਤ ਡੈਸਕ 21-09-2025
ਝੁਨੀਰ, 20 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਝੁਨੀਰ ਦੀ ਮੀਟਿੰਗ ਡੇਰਾ ਧਿਆਨ ਦਾਸ ਝੁਨੀਰ ਵਿਖੇ ਬਲਾਕ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਖਿਆਲੀ ਚਹਿਲਾਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਤਕਰੀਬਨ 1500 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋ ਚੁੱਕੇ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਐਲਾਨੇ ਗਏ ਮੁਆਵਜ਼ੇ ਦਾ ਹਾਲੇ ਤੱਕ ਇਕ ਆਨਾ ਵੀ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਵਿਰੋਧ 'ਚ ਕੀਤਾ ਜਾ ਰਿਹਾ ਪ੍ਰਚਾਰ, ਹੜ੍ਹਾਂ ਦੀ ਭਿਆਨਕ ਸਥਿਤੀ ਵਿਚ ਸਰਕਾਰ ਦੇ ਨਕਾਰਾਤਮਿਕ ਰੋਲ ਨੂੰ ਛੁਪਾਉਣ ਅਤੇ ਲੋਕਾਂ ਦੀ ਭਾਈਚਾਰਕ ਏਕਤਾ ਨੂੰ ਠਿੱਬੀ ਲਾਉਣ 'ਤੇ ਸਿਵਾਏ ਹੋਰ ਕੁਝ ਨਹੀਂ | ਜਥੇਬੰਦੀ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸੁਪਰੀਮ ਕੋਰਟ ਵਲੋਂ ਪਰਾਲੀ ਦੇ ਮਸਲੇ 'ਤੇ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਦਾ ਹੁਕਮ ਦੇਣਾ ਮੰਦਭਾਗਾ ਦੱਸਿਆ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਹੜ੍ਹ ਪੀੜਤਾਂ ਲਈ ਡੀਜ਼ਲ, ਕਣਕ ਦਾ ਬੀਜ ਅਤੇ ਡੀ.ਏ.ਪੀ ਖਾਦ ਇਕੱਠੀ ਕਰਨ ਦਾ ਕਾਰਜ ਵਿੱਢਿਆ ਗਿਆ ਹੈ | ਇਸ ਮੌਕੇ ਲਖਬੀਰ ਸਿੰਘ ਅਕਲੀਆ, ਹਰਬੰਸ ਸਿੰਘ ਟਾਂਡੀਆਂ, ਬਲਕਾਰ ਸਿੰਘ ਚਹਿਲਾਂਵਾਲੀ, ਗੁਰਮੇਲ ਸਿੰਘ ਮਾਖਾ, ਬਿੰਦਰ ਸਿੰਘ ਭੰਮੇ ਖ਼ੁਰਦ, ਜੱਗਾ ਸਿੰਘ ਰਾਮਾਨੰਦੀ, ਕਾਲਾ ਸਿੰਘ ਘੁੱਦੂਵਾਲਾ, ਕਰਨੈਲ ਸਿੰਘ ਚੋਟੀਆਂ, ਸੁਖਵਿੰਦਰ ਸਿੰਘ ਖਿਆਲੀ, ਬਲਜਿੰਦਰ ਸਿੰਘ ਮੋਫਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੀਰਾ ਪਬਲਿਕ ਸਕੂਲ ਦੇ ਖਿਡਾਰੀਆਂ ਨੇ 10 ਮੈਡਲ ਜਿੱਤੇ ਅਗਲੀ ਖ਼ਬਰ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।