ਮਾਨਸਾ, 20 ਸਤੰਬਰ (ਸ. ਰਿ.)- ਦੀ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਟੇ ਹੋਏ 37 ਭੱਤੇ ਲਾਗੂ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ ਹੀ ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਫੈਕਟਰ ਲਾਗੂ ਕੀਤਾ ਜਾਵੇ | ਇਸ ਮੌਕੇ ਸਿਕੰਦਰ ਸਿੰਘ ਘਰਾਂਗਣਾ, ਅਜੈਬ ਸਿੰਘ, ਸ਼ਵਿੰਦਰ ਸਿੰਘ ਸਿੱਧੂ, ਸੇਠੀ ਸਿੰਘ ਸਰਾਂ, ਜਗਸੀਰ ਸਿੰਘ ਢਿੱਲੋਂ, ਬਿੱਕਰ ਸਿੰਘ ਮੰਘਾਣੀਆਂ, ਰਾਜ ਕੁਮਾਰ ਰੰਗਾ, ਆਤਮਾ ਸਿੰਘ ਪਮਾਰ, ਜਗਦੀਸ਼ ਰਾਏ, ਪਰਮਜੀਤ ਕੌਰ, ਲੱਖਾ ਸਿੰਘ ਫਫੜੇ, ਹਰਬੰਸ ਸਿੰਘ ਢਿੱਲੋਂ, ਮੇਜਰ ਸਿੰਘ ਵਾਲੀਆ, ਜੀਤ ਸਿੰਘ ਸੰਧੂ, ਜਸਵੰਤ ਸਿੰਘ ਕਲੈਹਰੀ ਆਦਿ ਹਾਜ਼ਰ ਸਨ |