22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਗਰ ਕੀਰਤਨ ਦਾ ਬੱਸ ਅੱਡਾ ਢਿਲਵਾਂ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 30-08-2025

ਢਿਲਵਾਂ, 29 ਅਗਸਤ (ਪ੍ਰਵੀਨ ਕੁਮਾਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਜੀ ਟੀ ਰੋਡ ਬੱਸ ਅੱਡਾ ਢਿਲਵਾਂ ਵਿਖੇ ਸਥਾਨਕ ਦੁਕਾਨਦਾਰਾਂ, ਨਗਰ ਵਾਸੀਆਂ ਅਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਪਹੁੰਚੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇੱਥੇ ਪਹੁੰਚਣ 'ਤੇ ਵੱਖ-ਵੱਖ ਪਿੰਡਾਂ ਦੀਆ ਸੰਗਤਾਂ ਵਲੋਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਦੀ ਗੁਰੂ ਕੇ ਲੰਗਰ, ਫ਼ਲ ਫਰੂਟ, ਕੋਲਡ ਡਿ੍ੰਕਸ,ਪਾਣੀ ਆਦਿ ਨਾਲ ਭਰਪੂਰ ਸੇਵਾ ਕੀਤੀ ਗਈ ਉਪਰੰਤ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋ ਗਿਆ | ਇਸ ਮੌਕੇ ਕੇਵਲ ਸਿੰਘ ਬੰਬਰਾ, ਨਰੋਤਮ ਸਿੰਘ ਢਿੱਲੋਂ, ਅਮਰਜੀਤ ਸਿੰਘ ਬੰਬਰਾ, ਕਰਮ ਸਿੰਘ ਮੁਗਲ ਚੱਕ, ਅਮਰੀਕ ਸਿੰਘ ਟਾਇਰਾਂ ਵਾਲੇ, ਮੋਹਣ ਸਿੰਘ, ਸੁਖਵਿੰਦਰ ਸਿੰਘ ਬੰਬਰਾ, ਹਰਜਿੰਦਰ ਸਿੰਘ ਖ਼ਾਲਸਾ, ਮਨਬੀਰ ਸਿੰਘ ਪੱਡਾ, ਮਨਦੀਪ ਸਿੰਘ ਮੰਨਾ, ਸਾਇਮੰਡ,ਚਰਨਜੀਤ ਸਿੰਘ ਚੰਨੀ, ਸੁਖਵਿੰਦਰ ਸਿੰਘ ਗੋਲੀ, ਮੰਗਲਜੀਤ ਸਿੰਘ ਘਈ ਆਦਿ ਸਮੇਤ ਵੱਡੀ ਗਿਣਤੀ ਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ | ਨਗਰ ਕੀਰਤਨ ਦੌਰਾਨ ਥਾਣਾ ਢਿਲਵਾਂ ਦੇ ਮੁਖੀ ਦਲਵਿੰਦਰਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਬਰਾਤ ਰੂਪੀ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਪਿੰਡ ਮਕਸੂਦਪੁਰ ਦੀ ਮਹਿਲਾ ਸਾਬਕਾ ਪੰਚ ਨੇ ਬਿਆਸ ਦਰਿਆ 'ਚ ਮਾਰੀ ਛਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।