• ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂ ਨੇ ਕੀਤੀ ਸ਼ਮੂਲੀਅਤ
ਸੁਲਤਾਨਪੁਰ ਲੋਧੀ, 29 ਅਗਸਤ (ਨਰੇਸ਼ ਹੈਪੀ)-ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਮਾਤਾ ਸੁਲੱਖਣੀ ਜੀ ਦੇ 538ਵੇਂ ਵਿਆਹ ਪੂਰਬ ਦੀ ਯਾਦ ਵਿਚ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਏ ਬਰਾਤ ਰੂਪੀ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਈ ਪ੍ਰਕਾਰ ਦੇ ਲੰਗਰ ਵਰਤਾਏ ਗਏ | ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਰਵਾਨਾ ਹੋਣ ਮੌਕੇ ਡੀਐੱਸਪੀ ਹਰ ਗੁਰਦੇਵ ਸਿੰਘ ਅਤੇ ਐੱਸਐੱਚਓ ਸੋਨਮਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਗੁਰਮੀਤ ਸਿੰਘ ਬੂਹ ਤੇ ਗੁਰਿੰਦਰ ਪਾਲ ਸਿੰਘ ਗੋਰਾ, ਐਡਵੋਕੇਟ ਰਜਿੰਦਰ ਸਿੰਘ ਪਦਮ, ਮੈਨੇਜਰ ਅਵਤਾਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਆਦਿ ਵੱਲੋਂ ਡੀਐੱਸਪੀ ਹਰ ਗੁਰਦੇਵ ਸਿੰਘ ਅਤੇ ਐੱਸ.ਐੱਚ.ਓ. ਸੋਨਮਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗਿੱਲ ਆਟੋ ਮੋਬਾਈਲਜ਼ ਵਿਖੇ ਚੇਅਰਮੈਨ ਸਤਨਾਮ ਸਿੰਘ ਗਿੱਲ ਅਤੇ ਐਮ ਡੀ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ | ਉਨ੍ਹਾਂ ਦੇ ਨਾਲ ਬਚਿੱਤਰ ਸਿੰਘ ਗਿੱਲ, ਬਲਕਰਨ ਸਿੰਘ ਗਿੱਲ, ਬਲਜੋਧ ਸਿੰਘ ਗਿੱਲ, ਬੀਬੀ ਸੁਰਿੰਦਰ ਕੌਰ ਗਿੱਲ, ਕੌਂਸਲਰ ਸੰਦੀਪ ਕੌਰ ਗਿੱਲ, ਐਸਜੀਪੀਸੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਸਮੂਹ ਗਿੱਲ ਪਰਿਵਾਰ ਅਤੇ ਮਹਿੰਦਰਾ ਆਟੋਜ਼ ਦਾ ਸਟਾਫ਼ ਮੌਜੂਦ ਸੀ | ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗਿੱਲ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਮਾਸਟਰ ਜੋਗਿੰਦਰ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਖੁਰਦਾਂ ਆਦੀ ਵੀ ਹਾਜ਼ਰ ਸਨ | ਸਥਾਨਕ ਤਲਵੰਡੀ ਚੌਕ ਵਿਖੇ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਰੁਮਾਲਾ ਸਾਹਿਬ ਭੇਟ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਐਡਵੋਕੇਟ ਰਜਿੰਦਰ ਸਿੰਘ ਪਦਮ, ਮਾਸਟਰ ਜੋਗਿੰਦਰ ਸਿੰਘ, ਗੁਰਜੋਤ ਸਿੰਘ ਪਦਮ, ਮੈਨੇਜਰ ਅਵਤਾਰ ਸਿੰਘ,
ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਵੱਲੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪੀਏਡੀਬੀ ਦੇ ਚੇਅਰਮੈਨ ਹਰਚਰਨ ਸਿੰਘ ਬੱਗਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਅਸ਼ੋਕ ਕੁਮਾਰ ਮੋਗਲਾ, ਗੁਰਦੀਪ ਸਿੰਘ ਸ਼ਹੀਦ, ਸਾਬਕਾ ਸੰਮਤੀ ਮੈਂਬਰ ਕੁੰਦਨ ਸਿੰਘ ਚੱਕਾਂ, ਕੁਲਵੀਰ ਸਿੰਘ ਆਹਲੀ, ਅਭਿਸ਼ੇਕ ਕੁਮਾਰ ਭੁੱਲਰ, ਗੁਰਤਿੰਦਰਪਾਲ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਆਦਿ ਵੀ ਹਾਜ਼ਰ ਸਨ | ਤਲਵੰਡੀ ਚੌਧਰੀਆਂ ਰੋਡ ਤੇ ਖਾਲਸਾ ਮਾਰਬਲ ਹਾਊਸ ਵਿਖੇ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਦਾ ਸ਼ਾਨੋ ਸ਼ੌਕਤ ਨਾਲ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ, ਬਾਪੂ ਗੁਰਬਚਨ ਸਿੰਘ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਭੁਪਿੰਦਰ ਸਿੰਘ ਖਾਲਸਾ, ਉਨ੍ਹਾਂ ਦੇ ਪਰਿਵਾਰ ਅਤੇ ਨਗਰ ਵਾਸੀਆਂ ਵੱਲੋਂ ਰੁਮਾਲਾ ਸਾਹਿਬ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਚਾਹ ਪਕੌੜੇ ਦੇ ਅਤੁੱਟ ਲੰਗਰ ਵਰਤਾਏ ਗਏ | ਪ੍ਰਬੰਧਕ ਕਮੇਟੀ ਵੱਲੋਂ ਬਾਬਾ ਹਰਜੀਤ ਸਿੰਘ ਅਤੇ ਖਾਲਸਾ ਪਰਿਵਾਰ ਦਾ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪ੍ਰਬੰਧਕਾਂ ਤੋਂ ਬਿਨਾਂ ਦਿਲਮੋਹਿਤ ਸਿੰਘ ਖਾਲਸਾ, ਸੁਖਬੀਰ ਸਿੰਘ ਝੰਡ, ਬਾਪੂ ਪ੍ਰੀਤਮ ਸਿੰਘ,ਰਾਗੀ ਸਤਿੰਦਰਪਾਲ ਸਿੰਘ, ਬਲਜਿੰਦਰ ਸਿੰਘ ਸ਼ੇਰਾ, ਬਚਿੱਤਰ ਸਿੰਘ, ਆਸਾ ਸਿੰਘ ਥਿੰਦ, ਹਰੀ ਸਿੰਘ ਜਾਰਜਪੁਰ, ਰਜਿੰਦਰ ਸਿੰਘ ਢੀਂਗਰਾ, ਹਰਜਿੰਦਰ ਸਿੰਘ, ਸਾਬਕਾ ਸਰਪੰਚ ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਪ੍ਰੀਤਮ ਸਿੰਘ ਡੌਲਾ, ਸਵਰਨ ਸਿੰਘ ਜਾਂਗਲਾ, ਪਰਮਜੀਤ ਸਿੰਘ ਜਾਰਜਪੁਰ, ਗੁਰਦੀਪ ਸਿੰਘ ਕਾਂਜਲੀ, ਸਰਬਜੀਤ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ, ਸੁਖਵਿੰਦਰ ਸਿੰਘ ਸੋਢੀ, ਮਨਜਿੰਦਰ ਸਿੰਘ, ਹਰਜਿੰਦਰ ਸਿੰਘ, ਬੱਗਾ ਸਿੰਘ ਮਹਿਤਮਾ ਵਾਲਾ, ਪਰਮਜੀਤ ਸਿੰਘ, ਲਵਪ੍ਰੀਤ ਸਿੰਘ, ਧਰਮ ਪਾਲ ਜਗੀਰ ਸਿੰਘ, ਜਸਪਾਲ ਸਿੰਘ, ਮਨਜੀਤ ਸਿੰਘ, ਸਰੂਪ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ ਆਦਿ ਵੀ ਹਾਜ਼ਰ ਸਨ | ਵਾਹਿਗੁਰੂ ਅਕੈਡਮੀ ਦੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ਪੰਜ ਪਿਆਰਿਆਂ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਵਾਹਿਗੁਰੂ ਅਕੈਡਮੀ ਦੇ ਐਮ.ਡੀ. ਗਗਨਦੀਪ ਸਿੰਘ, ਐਮ.ਡੀ. ਨਵਪ੍ਰੀਤ ਸਿੰਘ ਤੇ ਸਮੂਹ ਸਟਾਫ਼ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ |
ਨਗਰ ਕੀਰਤਨ ਦਾ ਤਲਵੰਡੀ ਚੌਧਰੀਆਂ ਪੁੱਜਣ 'ਤੇ ਸ਼ਾਨਦਾਰ ਸਵਾਗਤ
ਤਲਵੰਡੀ ਚੌਧਰੀਆਂ, 29 ਅਗਸਤ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੂਰਬ ਦੀ ਯਾਦ ਵਿਚ ਅੱਜ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੈ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਾਨਦਾਰ ਨਗਰ ਕੀਰਤਨ ਸਵੇਰੇ 8 ਵਜੇ ਤਲਵੰਡੀ ਚੌਧਰੀਆਂ ਪੁੱਜਣ ਤੇ ਇਲਾਕੇ ਦੀਆਂ ਸੰਗਤਾਂ, ਸਮੁੱਚੀ ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਅਤੇ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦਿਆਂ ਪਾਲਕੀ ਵਿਚ ਸਜਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਤੇ ਬੀਬੀ ਗੁਰਪ੍ਰੀਤ ਰੂਹੀ ਮੈਂਬਰ ਐਸਜੀਪੀਸੀ ਅਤੇ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸਜੀਪੀਸੀ ਵੀ ਵਿਸ਼ੇਸ਼ ਤੌਰ ਤੇ ਪੁੱਜੇ | ਸਰਪੰਚ ਬਲਵਿੰਦਰ ਸਿੰਘ ਲੱਡੂ, ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਓਾਕਾਰ ਸਿੰਘ ਜੋਸਨ, ਬਖ਼ਸ਼ੀਸ਼ ਸਿੰਘ ਬਿੱਲਾ ਪ੍ਰਧਾਨ ਕੋਆਪਰੇਟਿਵ ਸੋਸਾਇਟੀ ਤਲਵੰਡੀ ਚੌਧਰੀਆਂ, ਜਸ ਕੰਵਲ ਸਿੰਘ ਥਿੰਦ, ਬਲਜੀਤ ਸਿੰਘ ਬਾਜਵਾ, ਮਨਜੀਤ ਸਿੰਘ ਬੱਬ, ਗਿਆਨ ਸਿੰਘ ਮਾਡਲੀਆ, ਨਰਿੰਦਰ ਸਿੰਘ ਜੋਸਣਾ ਕਸ਼ਮੀਰ ਸਿੰਘ ਸੰਧੂ ਨਿਰਭੈ ਸਿੰਘ ਜੋਸਨ, ਮਾਸਟਰ ਰਣਜੀਤ ਸਿੰਘ ਬਿਧੀਪੁਰ, ਸਰਬਜੀਤ ਸਿੰਘ ਜੇਈ, ਕੁਲਦੀਪ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੰਧੂ,ਬਲਜਿੰਦਰ ਸਿੰਘ ਮੱਲੀ, ਨਰਿੰਦਰ ਸਿੰਘ ਕੌੜਾ,ਜੋਬਨ ਸੰਧੂ, ਬਲਬੀਰ ਸਿੰਘ ਜੋਸਨ, ਰਣਬੀਰ ਸਿੰਘ ਰਾਣਾ, ਗੁਰਦੀਪ ਸਿੰਘ ਸੰਧੂ, ਮੇਜਰ ਸਿੰਘ , ਗਿਆਨ ਸਿੰਘ ਜੋਸਨ, ਬਲਕਾਰ ਸਿੰਘ ਅਤੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਆਈਆਂ ਸੰਗਤਾਂ ਦਾ ਬਲਵਿੰਦਰ ਸਿੰਘ ਲੱਡੂ ਅਤੇ ਪ੍ਰਧਾਨ ਉਂਕਾਰ ਸਿੰਘ ਜੋਸਨ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਬਰਾਤ ਰੂਪੀ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ
ਅਜੀਤ ਡੈਸਕ
30-08-2025