22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅਜੀਤ ਡੈਸਕ 30-08-2025
ਸੁਲਤਾਨਪੁਰ ਲੋਧੀ, 29 ਅਗਸਤ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਗੁਰਮੀਤ ਸਿੰਘ ਬੂਹ, ਰਣਜੀਤ ਸਿੰਘ ਕਾਹਲੋਂ ਤੇ ਸਕੱਤਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ | ਇਸ ਮੌਕੇ ਗੱਲ ਕਰਦਿਆਂ ਕੁਲਵੰਤ ਸਿੰਘ ਮੰਨਣ ਤੇ ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਵੱਡਾ ਨੁਕਸਾਨ ਹੋਇਆ ਹੈ | ਇਸ ਔਖੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਪੀੜਤਾਂ ਦੇ ਨਾਲ ਹੈ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਲੋੜ ਪੈਣ 'ਤੇ ਸਬੰਧਿਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸਹਾਇਤਾ ਲਈ ਸੰਪਰਕ ਕਰਨ | ਇਸ ਮੌਕੇ ਐੱਸਜੀਪੀਸੀ ਦੇ ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੁਰਜੰਟ ਸਿੰਘ ਸੰਧੂ, ਸਰਪੰਚ ਸ਼ਮਿੰਦਰ ਸਿੰਘ ਸੰਧੂ ਆਹਲੀ ਕਲਾ, ਕਿਸਾਨ ਆਗੂ ਰਸ਼ਪਾਲ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ ਕੇਂਦਰ ਸਰਕਾਰ ਕ... ਅਗਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਗੁਰੂ ਨਾਨਕ ਕਾਲਜ ਵਿਖੇ ਆਊਟਰੀਚ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।