22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੰਯੁਕਤ ਕਿਸਾਨ ਮੋਰਚੇ ਦੀ ਹੜ੍ਹ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ 1 ਸਤੰਬਰ ਨੂੰ -ਰਸ਼ਪਾਲ ਸਿੰਘ

ਅਜੀਤ ਡੈਸਕ 30-08-2025
ਕਪੂਰਥਲਾ, 29 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਚ ਹੜ੍ਹਾਂ ਦੀ ਗੰਭੀਰ ਹੋ ਰਹੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਸੰਯੁਕਤ ਕਿਸਾਨ ਮੋਰਚੇ ਦੀ ਇਕ ਮੀਟਿੰਗ 1 ਸਤੰਬਰ ਦਿਨ ਸੋਮਵਾਰ ਨੂੰ 12 ਵਜੇ ਸੁਲਤਾਨਪੁਰ ਲੋਧੀ ਦੇ ਪ੍ਰੈੱਸ ਕਲੱਬ ਵਿਚ ਹੋਵੇਗੀ | ਇਸ ਸਬੰਧੀ ਰਸ਼ਪਾਲ ਸਿੰਘ ਸੂਬਾਈ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਨੇ ਦੱਸਿਆ ਕਿ ਮੀਟਿੰਗ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਕਾਮਰੇਡ ਬਲਜੀਤ ਸਿੰਘ ਗਰੇਵਾਲ, ਬੂਟਾ ਸਿੰਘ ਸ਼ਾਹਦੀਪੁਰ ਆਦਿ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਕਿਸਾਨ ਤੇ ਸਮਾਜ ਸੇਵੀ ਜਥੇਬੰਦੀਆਂ ਜੱਦੋਜਹਿਦ ਕਰ ਰਹੀਆਂ ਹਨ | ਸਰਕਾਰ ਤੇ ਵਿਰੋਧੀ ਧਿਰਾਂ ਕੇਵਲ ਫ਼ੋਟੋ ਖਿਚਵਾ ਕੇ ਅਖ਼ਬਾਰੀ ਬਿਆਨਾਂ ਤੱਕ ਸੀਮਤ ਹਨ | ਉਨ੍ਹਾਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਨੂੰ ਇਸ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ ਤਾਂ ਜੋ ਇਸ ਗੰਭੀਰ ਮਾਮਲੇ ਬਾਰੇ ਚਰਚਾ ਉਪਰੰਤ ਭਵਿੱਖ ਦੀ ਰਣਨੀਤੀ ਉਲੀਕੀ ਜਾ ਸਕੇ |
ਪਿਛਲੀ ਖ਼ਬਰ ਮੰਡ ਕੂਕਾ ਵਿਖੇ ਐਸ.ਡੀ.ਐਮ. ਵਲੋਂ ਮੈਡੀਕਲ ਕੈਂਪ ਦਾ ਜਾਇਜ਼ਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਰੋਜ਼ਾਨਾ ਕੀਤੀ ਜਾ ਰਹੀ ਸਿਹਤ... ਅਗਲੀ ਖ਼ਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ ਕੇਂਦਰ ਸਰਕਾਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।