22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੰਡ ਕੂਕਾ ਵਿਖੇ ਐਸ.ਡੀ.ਐਮ. ਵਲੋਂ ਮੈਡੀਕਲ ਕੈਂਪ ਦਾ ਜਾਇਜ਼ਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਰੋਜ਼ਾਨਾ ਕੀਤੀ ਜਾ ਰਹੀ ਸਿਹਤ ਜਾਂਚ, ਦਿੱਤੀਆਂ ਜਾ ਰਹੀਆਂ ਦਵਾਈਆਂ ਤੇ ਕਰੀਮਾ

ਅਜੀਤ ਡੈਸਕ 30-08-2025
ਨਡਾਲਾ, 29 ਅਗਸਤ (ਰਘਬਿੰਦਰ ਸਿੰਘ)-ਬਿਆਸ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਸਬ-ਡਵੀਜ਼ਨ ਭੁਲੱਥ ਦੀ ਤਹਿਸੀਲ ਢਿਲਵਾਂ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ | ਐਸ.ਡੀ.ਐਮ. ਡੈਵੀ ਗੋਇਲ ਵਲੋਂ ਅੱਜ ਮੰਡ ਕੂਕਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਲਗਾਏ ਮੈਡੀਕਲ ਕੈਂਪ ਦਾ ਦੌਰਾ ਜਾਇਜ਼ਾ ਲਿਆ ਗਿਆ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਜਾਂਚ ਜ਼ਰੂਰ ਕਰਵਾਉਣ ਤੇ ਮਾਹਿਰ ਡਾਕਟਰਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਵਰਤੋਂ ਕਰਨਾ ਯਕੀਨੀ ਬਣਾਉਣ ਤਾਂ ਜੋ ਬਣੇ ਹਾਲਾਤਾਂ ਕਾਰਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆਂ ਜਾ ਸਕੇ | ਉਨ੍ਹਾਂ ਸਿਹਤ ਵਿਭਾਗ ਦੀ ਟੀਮ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਕਲੋਰੀਨ ਤੇ ਓ.ਆਰ.ਐਸ. ਦੇ ਘੋਲ ਵੀ ਪ੍ਰਦਾਨ ਕਰਵਾਏ ਜਾਣ | ਐਸ.ਡੀ.ਐਮ. ਨੇ ਲੋਕਾਂ ਨੂੰ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਕਾਰਨ ਨੀਵੇਂ ਥਾਵਾਂ 'ਤੇ ਰਹਿ ਰਹੇ ਲੋਕ ਪ੍ਰਸ਼ਾਸਨ ਵਲੋਂ ਬਣਾਏ ਗਏ ਰਾਹਤ ਕੈਂਪਾਂ ਵਿਚ ਆ ਕੇ ਰਹਿਣ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਲੋਕਾਂ ਦੀ ਰਿਹਾਇਸ਼ ਤੋਂ ਲੈ ਕੇ ਸਿਹਤ ਜਾਂਚ ਤੱਕ ਦੇ ਢੁਕਵੇਂ ਪ੍ਰਬੰਧ ਰਾਹਤ ਕੈਂਪਾਂ ਵਿਚ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਪ੍ਰਸ਼ਾਸਨ ਵਲੋਂ ਜਾਰੀ ਹੈਲਪ ਲਾਈਨ ਨੰਬਰਾਂ 'ਤੇ ਸੰਪਰਕ ਕੀਤਾ ਜਾਵੇ ਤਾਂ ਜੋ ਸਬੰਧਿਤ ਟੀਮਾਂ ਤੁਰੰਤ ਪ੍ਰਭਾਵ ਨਾਲ ਰਾਹਤ ਕਾਰਜ ਸ਼ੁਰੂ ਕਰ ਸਕੇ |
ਪਿਛਲੀ ਖ਼ਬਰ ਭੁਲੱਥ ਕਸਬੇ ਵਿਚ ਗੰਦਾ ਪਾਣੀ ਪੀਣ ਕਾਰਨ ਫੈਲ ਰਿਹਾ ਹੈਪੇਟਾਈਟਸ ਲੋਕ ਪੀਣ ਵਾਲੇ ਪਾਣੀ ਦੀ ਵਰਤੋਂ ਉਬਾਲ ਕੇ ਜਾਂ ਕਲੋਰੀਨ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀ ਹੜ੍ਹ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ 1 ਸਤੰਬਰ ਨੂੰ -ਰਸ਼ਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।