14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਾਣੀ ਦਾ ਪੱਧਰ ਵਧਣ 'ਤੇ ਡੀ.ਸੀ. ਨੇ ਲੋਕਾਂ ਨੂੰ ਕੀਤੀ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ

ਅਜੀਤ ਡੈਸਕ 31-08-2025
ਕਪੂਰਥਲਾ, 30 ਅਗਸਤ (ਸਡਾਨਾ)-ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਨਿਰੰਤਰ ਵਧਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਥਾਵਾਂ 'ਤੇ ਆ ਜਾਣ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪਹਾੜੀ ਖੇਤਰਾਂ 'ਚ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਸਵੇਰ ਨਾਲੋਂ 26 ਹਜ਼ਾਰ ਕਿਊਸਿਕ ਵਧਿਆ ਹੈ | ਇਸ ਸਮੇਂ ਪਾਣੀ ਦਾ ਪੱਧਰ ਕਰੀਬ 2 ਲੱਖ 26 ਹਜ਼ਾਰ ਕਿਊਸਿਕ ਸ਼ਾਮ ਦੇ ਸਮੇਂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਆਰਮੀ ਦੇ 40 ਜਵਾਨ ਤੇ ਐਸ. ਡੀ. ਆਰ. ਐਫ. ਦੀਆਂ ਟੀਮਾਂ ਤਾਇਨਾਤ ਹਨ | ਉਨ੍ਹਾਂ ਵਲੋਂ 15 ਕਿਸ਼ਤੀਆਂ ਰਾਹੀਂ ਲੋਕਾਂ ਨੂੰ ਪਾਣੀ ਦੇ ਖੇਤਰ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਦੀ ਰਿਹਾਇਸ਼ ਲਈ ਪਿੰਡ ਫਜਲਾਬਾਦ, ਲਖਵਰਿਆਂਹ ਤੇ ਮੰਡ ਕੂਕਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਰਾਹਤ ਕੈਂਪ ਬਣਾਏ ਗਏ ਹਨ ਤੇ ਲੋਕ ਜ਼ਰੂਰਤ ਪੈਣ 'ਤੇ ਪਹਿਲਾਂ ਜਾਰੀ ਕੀਤੇ ਹੋਏ ਹੈਲਪਲਾਈਨ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ ਜੋ ਕਿ 24 ਘੰਟੇ ਕਾਰਜਸ਼ੀਲ ਹਨ |
ਪਿਛਲੀ ਖ਼ਬਰ ਡਰੇਨਜ਼ ਵਿਭਾਗ ਵਲੋਂ ਧੁੱਸੀ ਬੰਨ੍ਹ ਨਜ਼ਦੀਕ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਦਾ ਕਾਰਜ ਜਾਰੀ ਅਗਲੀ ਖ਼ਬਰ ਦਰਿਆ ਬਿਆਸ ਵਿਚਲੇ ਪਾਣੀ ਦੇ ਪੱਧਰ 'ਚ ਹੋਇਆ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।