14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹਾਂ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ- ਸੋਮ ਪ੍ਰਕਾਸ਼

ਅਜੀਤ ਡੈਸਕ 31-08-2025

ਅੱਜ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਜਾਵੇਗੀ- ਖੋਜੇਵਾਲ
ਕਪੂਰਥਲਾ, 30 ਅਗਸਤ (ਅਮਰਜੀਤ ਕੋਮਲ)- ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਇਹ ਗੱਲ ਸੋਮ ਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ ਨੇ ਅੱਜ ਸਨਾਤਨ ਧਰਮ ਸਭਾ ਕਪੂਰਥਲਾ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਭਾਜਪਾ ਨੇ ਹੜ੍ਹਾਂ ਕਾਰਨ ਸੁਵਿਧਾ ਕੈਂਪ ਮੁਲਤਵੀ ਕਰ ਦਿੱਤੇ ਹਨ ਤੇ ਪਾਰਟੀ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਨਾ ਰਾਸ਼ਨ ਮਿਲ ਰਿਹਾ ਤੇ ਨਾ ਹੀ ਕੋਈ ਹੋਰ ਸਹੂਲਤ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਹੈ | ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਜਾ ਕੇ ਪੰਜਾਬ ਲਈ ਲੋੜ ਅਨੁਸਾਰ ਸਹਾਇਤਾ ਮੰਗਣ | ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਪੰਜਾਬ ਦੀ ਇਸ ਸਮੇਂ ਮਦਦ ਕਰਨ ਲਈ ਤਿਆਰ ਹੈ ਜਦਕਿ ਪੰਜਾਬ ਸਰਕਾਰ ਗੁਆਂਢੀ ਸੂਬੇ ਤੋਂ ਕੋਈ ਵੀ ਸਹਾਇਤਾ ਲੈਣ ਤੋਂ ਝਿਜਕ ਰਹੀ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ 31 ਅਗਸਤ ਦਿਨ ਐਤਵਾਰ ਨੂੰ ਸਨਾਤਨ ਧਰਮ ਸਭਾ ਤੋਂ ਭਾਜਪਾ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਸਮੱਗਰੀ ਭੇਜੀ ਜਾਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੂੰ ਨਿਰਧਾਰਿਤ 611 ਕਰੋੜ ਰੁਪਏ ਵਿਚੋਂ 229 ਕਰੋੜ ਰੁਪਏ ਜਾਰੀ ਕੀਤੇ ਹਨ ਪਰ ਪੰਜਾਬ ਸਰਕਾਰ ਹਰ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਬਣਦੀ ਮਦਦ ਕਰਨ ਵਿਚ ਨਕਾਮ ਰਹੀ ਹੈ | ਮੀਟਿੰਗ ਵਿਚ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ, ਅਵਤਾਰ ਸਿੰਘ ਮੰਡ, ਸ਼ਾਮ ਸੁੰਦਰ ਅਗਰਵਾਲ, ਡਾ. ਅਨੁਰਾਗ ਸ਼ਰਮਾ, ਸੁਨੀਲ ਅਰੋੜਾ, ਚੇਤਨ ਸੂਰੀ, ਜਗਦੀਸ਼ ਸ਼ਰਮਾ, ਅਸ਼ੋਕ ਮਾਹਲਾ, ਸੰਨੀ ਬੈਂਸ, ਸਰਬਜੀਤ ਬੰਟੀ, ਕਪੂਰ ਚੰਦ ਥਾਪਰ, ਯਸ਼ ਮਹਾਜਨ, ਸਰਬਜੀਤ ਸਿੰਘ ਦਿਓਲ, ਧਰਮਵੀਰ ਬੌਬੀ, ਵਿੱਕੀ ਗੁਜਰਾਲ, ਨਿਰਮਲ ਸਿੰਘ ਨਾਹਰ, ਕਮਲ ਪ੍ਰਭਾਕਰ, ਮਧੂ ਸੂਦ, ਰੋਸ਼ਨ ਲਾਲ ਸਭਰਵਾਲ, ਲੱਕੀ ਸਰਪੰਚ, ਬਲਵੰਤ ਸਿੰਘ ਬੂਟਾ, ਅਮਲੇਸ਼ ਮਹਿਤਾ, ਅਸ਼ੀਸ਼ ਮਹਿਤਾ, ਬੰਟੀ, ਰਾਜਨ ਠੀਗੀ, ਬਲਵਿੰਦਰ ਸਿੰਘ ਠੀਕਰੀਵਾਲ, ਗੁਰਮੀਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਧੁੱਸੀ ਬੰਨ੍ਹ ਦੀ ਰਿਪੇਅਰ ਲਈ ਚੱਲ ਰਹੀ ਸੇਵਾ 'ਚ ਮਿੱਟੀ ਦੇ 30 ਟਿੱਪਰ ਦਾਨ ਅਗਲੀ ਖ਼ਬਰ ਡਰੇਨਜ਼ ਵਿਭਾਗ ਵਲੋਂ ਧੁੱਸੀ ਬੰਨ੍ਹ ਨਜ਼ਦੀਕ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਦਾ ਕਾਰਜ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।