14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੇ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਦੇ ਲੋਕਾਂ ਨੂੰ 600 ਰਾਸ਼ਨ ਕਿੱਟਾਂ ਵੰਡੀਆਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਅਜੀਤ ਡੈਸਕ 31-08-2025
ਕਪੂਰਥਲਾ, 30 ਅਗਸਤ (ਅਮਰਜੀਤ ਕੋਮਲ)- ਜ਼ਿਲ੍ਹੇ ਦੀ ਸਬ-ਡਵੀਜ਼ਨ ਕਪੂਰਥਲਾ ਦੇ ਹੜ੍ਹ ਦੀ ਮਾਰ ਹੇਠ ਆਏ ਪਿੰਡ ਬਾਘੂਵਾਲ ਤੇ ਕੰਮੇਵਾਲ ਦੇ ਪ੍ਰਭਾਵਿਤ ਪਰਿਵਾਰਾਂ ਜੋ ਐਡਵਾਂਸ ਧੁੱਸੀ ਬੰਨ੍ਹ 'ਤੇ ਬੈਠੇ ਹਨ, ਦੀ ਮਦਦ ਲਈ ਅੱਜ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਪਿੰਡ ਕੰਮੇਵਾਲ ਪੁੱਜੇ | ਉਨ੍ਹਾਂ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਸਮਾਨ ਦੀਆਂ 600 ਕਿੱਟਾਂ ਤਕਸੀਮ ਕੀਤੀਆਂ | ਡਾ. ਅਸ਼ੋਕ ਮਿੱਤਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ | ਉਨ੍ਹਾਂ ਕਿਹਾ ਕਿ ਉਹ ਖ਼ੁਦ ਪੀੜਤ ਪਰਿਵਾਰਾਂ ਦੇ ਨਾਲ ਖੜੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਔਖੀ ਘੜੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸੇ ਵੀ ਆਫ਼ਤ ਸਮੇਤ ਪੰਜਾਬ ਦੇ ਲੋਕਾਂ ਨੇ ਅਗਵਾਈ ਕੀਤੀ ਤੇ ਅੱਜ ਵੀ ਸਾਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਵਿਚ ਮਿਲਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕੁਦਰਤੀ ਆਫ਼ਤਾਂ ਦੀ ਰੋਕਥਾਮ ਲਈ ਲੰਬੇ ਸਮੇਂ ਦੀ ਨੀਤੀ ਬਣਾਉਣ 'ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਹੜ੍ਹ ਵਰਗੀਆਂ ਕੁਦਰਤੀ ਆਫਤਾਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਡਾ. ਮਿੱਤਲ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਐੱਸ.ਪੀ. ਡੀ. ਪ੍ਰਭਜੋਤ ਸਿੰਘ ਵਿਰਕ, ਡੀ.ਐਸ.ਪੀ. ਸੁਲਤਾਨਪੁਰ ਲੋਧੀ ਹਰਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰੀ ਮੀਂਹ ਨੇ ਹੜ੍ਹ ਪੀੜਤ ਲੋਕਾਂ ਲਈ ਖੜ੍ਹੀ ਕੀਤੀ ਮੁਸੀਬਤ, ਪਾਣੀ 'ਚ ਘਿਰੇ ਮਕਾਨ ਡਿਗਣੇ ਸ਼ੁਰੂ ਅਗਲੀ ਖ਼ਬਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਧੁੱਸੀ ਬੰਨ੍ਹ ਦੀ ਰਿਪੇਅਰ ਲਈ ਚੱਲ ਰਹੀ ਸੇਵਾ 'ਚ ਮਿੱਟੀ ਦੇ 30 ਟਿੱਪਰ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।