14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨਡਾਲਾ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅਜੀਤ ਡੈਸਕ 31-08-2025
ਨਡਾਲਾ, 30 ਅਗਸਤ (ਰਘਬਿੰਦਰ ਸਿੰਘ)-ਨਡਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਡਾਲਾ ਤੋਂ ਲੱਖਣ ਕੇ ਪੱਡੇ ਬਾਮੂਵਾਲ ਖਾਨਪੁਰ ਆਦਿ ਏਰੀਆ ਨੂੰ ਜਾ ਰਹੇ ਸੀ ਕਿ ਜਦ ਪੁਲਿਸ ਪਾਰਟੀ ਲੱਖਣ ਕੇ ਪੱਡੇ ਬਿਜਲੀ ਘਰ ਨਜ਼ਦੀਕ ਪੁੱਜੀ ਤਾਂ ਇੱਕ ਮੋਨਾ ਨੌਜਵਾਨ ਬਾਮੂਵਾਲ ਸਾਈਡ ਤੋ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੰਡ ਬਾਮੂਵਾਲ ਸਾਈਡ ਪਿੱਛੇ ਨੂੰ ਮੋੜਨ ਲੱਗਾ ਤਾਂ ਉਸ ਨੇ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਇੱਕ ਵਜ਼ਨਦਾਰ ਮੋਮੀ ਲਿਫ਼ਾਫ਼ਾ ਸੜਕ ਦੇ ਕਿਨਾਰੇ ਸੁੱਟ ਕੇ ਭੱਜਣ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਬਲਵੀਰ ਸਿੰਘ ਵਾਸੀ ਮੁਹੱਲਾ ਵਾਲਮੀਕ ਨਡਾਲਾ ਥਾਣਾ ਸੁਭਾਨਪੁਰ ਦੱਸਿਆ ਜਿਸ ਵੱਲੋਂ ਸੁੱਟੇ ਲਿਫ਼ਾਫ਼ੇ ਨੂੰ ਚੈੱਕ ਕਰਨ ਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਧੁੱਸੀ ਬੰਨ੍ਹ 'ਤੇ ਰਾਹਤ ਸਮੱਗਰੀ ਵੰਡੀ ਅਸੀਂ ਹੜ੍ਹ ਪ੍ਰਭਾਵਿਤ ਲੋ... ਅਗਲੀ ਖ਼ਬਰ ਭਾਰੀ ਮੀਂਹ ਨੇ ਹੜ੍ਹ ਪੀੜਤ ਲੋਕਾਂ ਲਈ ਖੜ੍ਹੀ ਕੀਤੀ ਮੁਸੀਬਤ, ਪਾਣੀ 'ਚ ਘਿਰੇ ਮਕਾਨ ਡਿਗਣੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।