14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਧੁੱਸੀ ਬੰਨ੍ਹ 'ਤੇ ਰਾਹਤ ਸਮੱਗਰੀ ਵੰਡੀ ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਹਾਂ- ਸੰਤ ਨਰਿੰਦਰ ਸਿੰਘ

ਅਜੀਤ ਡੈਸਕ 31-08-2025
ਨਡਾਲਾ, 30 ਅਗਸਤ (ਰਘਬਿੰਦਰ ਸਿੰਘ)- ਹੜ੍ਹਾਂ ਦੀ ਮਾਰ ਸਹਿ ਰਹੇ ਲੋਕਾਂ ਦੀ ਮਦਦ ਲਈ ਜਿੱਥੇ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ ਉਥੇ ਅੱਜ ਹਲਕਾ ਭੁਲੱਥ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੰਤ ਬਾਬਾ ਨਰਿੰਦਰ ਸਿੰਘ ਜੀ ਹਜ਼ੂਰ ਸਾਹਿਬ ਵਾਲੇ ਰਾਏਪੁਰ ਅਰਾਈਆਂ ਮੰਡ ਖੇਤਰ 'ਚ ਪੁੱਜੇ ਤੇ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪਸ਼ੂਆਂ ਲਈ ਚਾਰਾ ਤੇ ਧੰਨ ਦੀ ਸੇਵਾ ਕੀਤੀ | ਇਸ ਦੌਰਾਨ ਸੰਤ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਕੂਕਾ ਮੰਡ 'ਚ ਸਥਾਪਿਤ ਰਾਹਤ ਕੇਂਦਰ ਪੁੱਜੇ ਜਿੱਥੇ ਇਕ ਮਹੀਨੇ ਲਈ ਰਾਸ਼ਨ ਬਣਾਉਣ ਲਈ ਵਰਤੇ ਜਾਂਦੇ ਸਿਲੰਡਰਾਂ ਦੀ ਸੇਵਾ ਭੇਟ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦੇ ਸੰਤ ਨਰਿੰਦਰ ਸਿੰਘ ਨੇ ਸੰਗਤ ਨੂੰ ਭਰੋਸਾ ਦਿੱਤਾ ਕਿ ਜੇ ਹੋਰ ਵੀ ਕਿਸੇ ਚੀਜ਼ ਦੀ ਲੋੜ ਹੋਈ ਤਾਂ ਸਾਨੂੰ ਬੇ-ਝਿਜਕ ਦੱਸ ਸਕਦੇ ਹੋ ਅਸੀਂ ਸੰਗਤ ਦੇ ਨਾਲ ਖੜੇ ਹਾਂ | ਕੂਕਾ ਮੰਡ ਵਿਖੇ ਸੰਤਾਂ ਦਾ ਮਾਨ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਸਾਧੂ ਸਿੰਘ ਰਾਏਪੁਰ ਅਰਾਈਆਂ ਵਾਲਿਆਂ ਤੇ ਸੰਗਤ ਵੱਲੋਂ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਨਵਜਿੰਦਰ ਸਿੰਘ ਬੱਗਾ ਕੋਚ, ਰੋਮੀ ਬਾਜਵਾ, ਅਜੀਤ ਸਿੰਘ ਖੱਖ, ਜੋਗਿੰਦਰ ਸਿੰਘ ਸਾਹੀ, ਨਿਰਮਲ ਸਿੰਘ ਮੰਡ, ਨਿਸ਼ਾਨ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹੈ-ਸੱਜਣ ਸਿੰਘ ਚੀਮਾ ਅਗਲੀ ਖ਼ਬਰ ਨਡਾਲਾ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।