ਸੁਲਤਾਨਪੁਰ ਲੋਧੀ, 30 ਅਗਸਤ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕਾਰਜਕਾਰੀ ਪਿ੍ੰਸੀਪਲ ਪ੍ਰੋ.ਜਸਬੀਰ ਕੌਰ ਦੀ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜਾਪ ਸਿੰਘ ਵੱਲੋਂ ਐਨ. ਐਸ . ਐਸ. ਵਿਭਾਗ ਦੇ ਮੁਖੀ ਪ੍ਰੋਫੈਸਰ ਰਿਸ਼ੂ ਬਾਲਾ ਦੇ ਸਹਿਯੋਗ ਦੇ ਨਾਲ ਕਾਲਜ ਕੈਂਪਸ 'ਚ ਖੇਡ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬੈਡਮਿੰਟਨ, ਬਾਸਕਿਟਬਾਲ, ਸ਼ਤਰੰਜ ਵਰਗੀਆਂ ਖੇਡਾਂ 'ਚ ਭਾਗ ਲਿਆ | ਇਸ ਵਿਚ ਵਿਦਿਆਰਥੀ ਗੌਤਮ ਸਿੰਘ ਬੀ.ਸੀ.ਏ. ਭਾਗ ਪਹਿਲਾ ਨੇ ਬੈਡਮਿੰਟਨ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਰਾਜਨਦੀਪ ਸਿੰਘ ਬੀ.ਏ. ਭਾਗ ਦੂਜਾ ਨੇ ਦੂਜਾ ਸਥਾਨ ਤੇ ਯੁਵਰਾਜ ਕੁਮਾਰ ਬੀ.ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਬਾਸਕਿਟਬਾਲ ਵਿਚੋਂ ਲੜਕੀਆਂ ਦੀ ਟੀਮ ਬੀ.ਏ ਭਾਗ ਦੂਜਾ ਨੇ ਪਹਿਲਾ ਸਥਾਨ ਹਾਸਿਲ ਕੀਤਾ | ਬੀ.ਏ. ਭਾਗ ਤੀਜਾ ਨੇ ਦੂਜਾ ਸਥਾਨ ਤੇ ਬੀ.ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਿਲ ਕੀਤਾ | ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਹਰਜਾਪ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਖੇਡਾਂ ਜਿੱਥੇ ਸਾਡੇ ਸਰੀਰ ਨੂੰ ਤੰਦਰੁਸਤ ਤੇ ਨਿਰੋਗ ਬਣਾਉਂਦੀਆਂ ਹਨ ਉਥੇ ਹੀ ਸਾਡੇ ਮਨ ਨੂੰ ਤਰੋਤਾਜ਼ਾ ਵੀ ਰੱਖਦੀਆਂ ਹਨ | ਇਸ ਮੌਕੇ ਐਨ. ਐਸ. ਐੱਸ. ਵਿਭਾਗ ਦੇ ਇੰਚਾਰਜ ਪ੍ਰੋ ਰਿਸ਼ੂ ਬਾਲਾ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ ਜੁਗਰਾਜ ਸਿੰਘ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ ਪ੍ਰੋਫੈਸਰ ਅਮਨਦੀਪ ਆਦਿ ਸ਼ਾਮਿਲ ਸਨ |