14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲਾਇਲਪੁਰ ਖ਼ਾਲਸਾ ਕਾਲਜ 'ਚ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕਰਵਾਈ ਗਈ ਕਰਾਸ ਕੰਟਰੀ ਦੌੜ ਦੌੜ 'ਚ ਜੇਤੂ ਲੜਕੇ ਤੇ ਲੜਕੀਆਂ ਦਾ ਪਿ੍ੰਸੀਪਲ ਡਾ. ਢਿੱਲੋਂ ਤੇ ਹੋਰ ਸ਼ਖ਼ਸੀਅਤਾਂ ਵਲੋਂ ਸਨਮਾਨ

ਅਜੀਤ ਡੈਸਕ 31-08-2025
ਕਪੂਰਥਲਾ, 30 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਲੜਕਿਆਂ ਦੀ 5 ਕਿੱਲੋਮੀਟਰ ਤੇ ਲੜਕੀਆਂ ਦੀ ਦੋ ਕਿੱਲੋਮੀਟਰ ਕਰਾਸ ਕੰਟਰੀ ਦੌੜ ਕਰਵਾਈ ਗਈ | ਇਸ ਦੌੜ ਨੂੰ ਅੰਤਰਰਾਸ਼ਟਰੀ ਹਾਕੀ ਖਿਡਾਰੀ ਰਿਪੁਦਮਨ ਕੁਮਾਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੀ ਪਰੰਪਰਾ ਨੂੰ ਯਾਦ ਕਰਨ ਤੇ ਭਾਰਤ ਦੇ ਮਹਾਨ ਖਿਡਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਦਿਵਸ ਨੂੰ ਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ ਨੇ ਮੇਜਰ ਧਿਆਨ ਚੰਦ ਦੇ ਜੀਵਨ ਤੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਸਾਨੂੰ ਅਜਿਹੇ ਦੇਸ਼ ਦੇ ਮਹਾਨ ਖਿਡਾਰੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸੇ ਦੌਰਾਨ ਹੀ ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਤੇ ਸੀਨੀਅਰ ਐਡਵੋਕੇਟ ਅਨੁਜ ਆਨੰਦ ਨੇ ਵੀ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਕਰਾਸ ਕੰਟਰੀ ਦੌੜ ਵਿਚ ਲੜਕੀਆਂ ਵਿਚੋਂ ਹਰਮੀਤ ਕੌਰ ਨੇ ਪਹਿਲਾ, ਤਾਨੀਆ ਨੇ ਦੂਜਾ ਤੇ ਕਵਿਤਾ ਨੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਲੜਕਿਆਂ ਦੀ ਦੌੜ ਵਿਚੋਂ ਦਲਜੀਤ ਸਿੰਘ ਨੇ ਪਹਿਲਾ, ਸੁਭਾਸ਼ ਨੇ ਦੂਜਾ ਤੇ ਸ਼ਿਵਮ ਯਾਦਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਜੇਤੂ ਲੜਕੇ ਤੇ ਲੜਕੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਵਿਸ਼ਵ ਕਬੱਡੀ ਕੱਪ ਦੇ ਚੀਫ਼ ਟੈਕਨੀਕਲ ਅਫ਼ੀਸ਼ਲ ਤੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਅਮਰੀਕ ਸਿੰਘ ਨੇ ਇਸ ਮੌਕੇ ਸ਼ਾਮਲ ਹੋਈਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਅਮਨਦੀਪ ਕੌਰ ਚੀਮਾ, ਪੋ੍ਰ. ਵਿਸ਼ਾਲ ਸ਼ੁਕਲਾ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਡਿੰਪਲ ਭੰਡਾਰੀ, ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ ਤੇ ਵੱਡੀ ਗਿਣਤੀ 'ਚ ਕਾਲਜ ਦੇ ਲੜਕੇ ਤੇ ਲੜੀਆਂ ਸ਼ਾਮਲ ਸਨ |
ਪਿਛਲੀ ਖ਼ਬਰ ਪਿਛਲੇ 7 ਵਰਿ੍ਹਆਂ ਤੋਂ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਅਰਬਨ ਅਸਟੇਟ ਵਾਸੀ ਬੰਦ ਪਈਆਂ ਸਟਰੀਟ ਲਾਈਟਾਂ, ਕੂੜੇ... ਅਗਲੀ ਖ਼ਬਰ ਹੜ੍ਹ ਕੁਦਰਤੀ ਕਰੋਪੀ ਨਹੀਂ, ਸਰਕਾਰ ਦੀ ਲਾਪਰਵਾਹੀ ਦਾ ਨਤੀਜਾ - ਮੋਹਿਤ ਮਹਿੰਦਰਾ ਕਿਹਾ, ਸਰਕਾਰ ਤੇ ਪ੍ਰਸ਼ਾਸਨ ਦੇ ਸਾਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।