14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਦਲਦੇ ਮੌਸਮ ਦੇ ਮੱਦੇਨਜ਼ਰ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 31-08-2025
ਭੁਲੱਥ, 30 ਅਗਸਤ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ. ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਸਿਹਤ ਕਰਮਚਾਰੀਆਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਵਾਰ ਮੁਹਿੰਮ ਦੌਰਾਨ ਡੋਰ ਟੂ ਡੋਰ ਹਰ ਮਹੱਲੇ ਵਿਚ ਪਹੁੰਚ ਕੇ ਐਂਟੀ ਡੇਂਗੂ ਮਲੇਰੀਆ ਤੇ ਡਾਇਰੀਆ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬਦਲਦੇ ਮੌਸਮ ਦੌਰਾਨ ਪਾਣੀ ਉਬਾਲ ਕੇ ਪੀਣਾ ਚਾਹੀਦਾ ਤੇ ਫਾਸਟ ਫੂਡ ਤੇ ਬੱਚਿਆਂ ਨੂੰ ਰੇੜ੍ਹੀਆਂ ਤੋਂ ਖਾਣ ਪੀਣ ਤੋਂ ਵਰਜਣਾ ਚਾਹੀਦਾ ਹੈ, ਇਸ ਮੌਕੇ ਸਿਹਤ ਸੁਪਰਵਾਈਜ਼ਰ ਦਿਲਬਾਗ ਸਿੰਘ, ਸਿਹਤ ਵਰਕਰ ਗੁਰਜੀਤ ਸਿੰਘ, ਆਸ਼ਾ ਵਰਕਰ ਰੀਟਾ, ਆਸ਼ਾ ਵਰਕਰ ਪਰਮਜੀਤ ਕੌਰ ਤੇ ਸਮਾਜ ਸੇਵਕ ਨਰੇਸ਼ ਸਹਿਗਲ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਨਾਨੋਂ ਮੱਲ੍ਹੀਆਂ ਦੀ ਲਿੰਕ ਸੜਕ ਬਣਨੀ ਸ਼ੁਰੂ ਹੋਣ ਦੀ ਖ਼ੁਸ਼ੀ 'ਚ ਧੰਨਵਾਦੀ ਸਮਾਗਮ ਅਗਲੀ ਖ਼ਬਰ ਪਿਛਲੇ 7 ਵਰਿ੍ਹਆਂ ਤੋਂ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਹੇ ਅਰਬਨ ਅਸਟੇਟ ਵਾਸੀ ਬੰਦ ਪਈਆਂ ਸਟਰੀਟ ਲਾਈਟਾਂ, ਕੂੜੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।