14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੁਲਿਸ ਨੇ ਬਿਜਲੀ ਦੀਆਂ ਤਾਰਾਂ ਤੇ ਸਕੂਟਰੀ ਸਮੇਤ ਚੋਰ ਕੀਤੇ ਕਾਬੂ

ਅਜੀਤ ਡੈਸਕ 31-08-2025
ਤਲਵੰਡੀ ਚੌਧਰੀਆਂ, 30 ਅਗਸਤ (ਪਰਸਨ ਲਾਲ ਭੋਲਾ)- ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਛੇੜੀ ਮੁਹਿੰਮਾਂ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੀ.ਐਸ.ਪੀ. ਸੁਲਤਾਨਪੁਰ ਲੋਧੀ ਹਰਗੁਰਦੇਵ ਸਿੰਘ ਦੀ ਸਰਪ੍ਰਸਤੀ ਹੇਠ ਐਸ.ਐਚ.ਓ. ਇੰਸਪੈਕਟਰ ਅਨਿਲ ਕੁਮਾਰ ਤਲਵੰਡੀ ਚੌਧਰੀਆਂ ਦੀ ਅਗਵਾਈ ਵਿਚ ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕੀਤਾ | ਐਸ.ਐਚ.ਓ. ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕੇ ਦਰਿਆ ਬਿਆਸ ਗੋਇੰਦਵਾਲ ਸਾਹਿਬ ਮੌਜੂਦ ਸੀ | ਮੁਖ਼ਬਰ ਖ਼ਾਸ ਇਤਲਾਹ ਦਿੱਤੀ ਕਿ ਦੋ ਨੌਜਵਾਨ ਜੋ ਕਿ ਕਿਸਾਨਾਂ ਦੀਆਂ ਬਿਜਲੀ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਉਨ੍ਹਾਂ ਚੋਂ ਤਾਂਬਾ ਕੱਢ ਕੇ ਵੇਚਣ ਦਾ ਕੰਮ ਕਰਦੇ ਹਨ, ਜੋ ਕਿ ਅੱਜ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਤਾਰਾਂ ਚੋਰੀ ਕਰਕੇ ਬਾਜੇ ਵਾਲੀ ਸਾਈਡ ਨੂੰ ਆ ਰਹੇ ਹਨ ਤੇ ਗੋਇੰਦਵਾਲ ਸਾਹਿਬ ਨੂੰ ਜਾ ਰਹੇ ਹਨ | ਪੁਲਿਸ ਨੇ ਮੁਸਤੈਦੀ ਵਰਤਦਿਆਂ ਦੱਸੇ ਹੋਏ ਹੁਲੀਏ ਮੁਤਾਬਿਕ ਦੋ ਨੌਜਵਾਨਾਂ ਨੂੰ ਸਕੂਟਰੀ 'ਤੇ ਆਉਂਦੇ ਦੇਖਿਆ ਅਤੇ ਰੁਕਣ ਦਾ ਇਸ਼ਾਰਾ ਕੀਤਾ | ਜਦੋਂ ਉਹ ਯਕਦਮ ਸਕੂਟਰੀ 'ਤੇ ਮੁੜਨ ਲੱਗੇ ਤਾਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਉਨ੍ਹਾਂ ਦੀ ਸਕੂਟਰੀ ਵਿਚੋਂ ਤਾਂਬੇ ਦੀਆਂ ਤਾਰਾਂ ਬਰਾਮਦ ਹੋਈਆਂ ਜਿਸ ਦੇ ਪੁਲਿਸ ਨੇ ਲਵਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਧੁੱਪਸੜੀ ਥਾਣਾ ਗੁਰਦਾਸਪੁਰ ਤੇ ਸ਼ੇਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਭਰੋਆਣਾ ਥਾਣਾ ਗੋਇੰਦਵਾਲ ਸਾਹਿਬ ਵਜੋਂ ਹੋਈ ਜਿਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਹੈ |
ਪਿਛਲੀ ਖ਼ਬਰ ਮਾਡਰਨ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਪਿੰਡ ਨਾਨੋਂ ਮੱਲ੍ਹੀਆਂ ਦੀ ਲਿੰਕ ਸੜਕ ਬਣਨੀ ਸ਼ੁਰੂ ਹੋਣ ਦੀ ਖ਼ੁਸ਼ੀ 'ਚ ਧੰਨਵਾਦੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।