14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖੱਸਣ ਰੋਡ ਭੁਲੱਥ ਸ਼ਮਸ਼ਾਨਘਾਟ ਵਿਖੇ ਹੋਇਆ ਬੀਬੀ ਊਸ਼ਾ ਰਾਣੀ ਦਾ ਅੰਤਿਮ ਸੰਸਕਾਰ

ਅਜੀਤ ਡੈਸਕ 31-08-2025
ਭੁਲੱਥ, 30 ਅਗਸਤ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਾਰਡ ਨੰਬਰ 13 ਦੇ ਵਸਨੀਕ ਠੇਕੇਦਾਰ ਜੋਗਿੰਦਰ ਪਾਲ ਸਿੱਧੂ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਪਤਨੀ ਬੀਬੀ ਊਸ਼ਾ ਰਾਣੀ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਖੱਸਣ ਰੋਡ ਭੁਲੱਥ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ | ਉਨ੍ਹਾਂ ਦੇ ਮਿ੍ਤਕ ਸਰੀਰ ਨੂੰ ਉਨ੍ਹਾਂ ਦੇ ਸਪੁੱਤਰ ਅਜੇ ਕੁਮਾਰ ਯੂ.ਐਸ.ਏ. ਵੱਲੋਂ ਅਗਨੀ ਭੇਟ ਕੀਤੀ ਗਈ | ਅੰਤਿਮ ਸਸਕਾਰ ਮੌਕੇ ਇਲਾਕੇ ਦੇ ਮੋਹਤਵਰਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ ਤੇ ਠੇਕੇਦਾਰ ਜੋਗਿੰਦਰ ਪਾਲ ਸਿੱਧੂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
ਪਿਛਲੀ ਖ਼ਬਰ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਹੜ੍ਹ ਪੀੜਤਾਂ ਨੂੰ 40 ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਅਗਲੀ ਖ਼ਬਰ ਮਾਡਰਨ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।