ਕਪੂਰਥਲਾ, 30 ਅਗਸਤ (ਵਿ.ਪ੍ਰ.)- ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਅੱਜ ਆਪਣੇ ਸਾਥੀਆਂ ਨਾਲ ਸੁਲਤਾਨਪੁਰ ਲੋਧੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਸਮੱਗਰੀ ਲੈ ਕੇ ਪੁੱਜੇ | ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡ ਬਾਊਪੁਰ ਤੇ ਰਾਮਪੁਰ ਗੋਰੇ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ | ਰਮਣੀਕ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ | ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਲਗਭਗ 40 ਰਾਸ਼ਨ ਕਿੱਟਾਂ ਦੀ ਵੰਡ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਸੁਧਾਰ ਟਰੱਸਟ ਜਲੰਧਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ |