14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਫਗਵਾੜਾ ਪੁਲਿਸ ਨੇ ਸੀ.ਆਰ.ਪੀ. ਕਾਲੋਨੀ ਦੀ ਕੀਤੀ ਅਚਨਚੇਤ ਚੈਕਿੰਗ

ਅਜੀਤ ਡੈਸਕ 31-08-2025
ਫਗਵਾੜਾ, 30 ਅਗਸਤ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਅੱਜ ਫਗਵਾੜਾ ਪੁਲਿਸ ਨੇ ਡੀ. ਐਸ. ਪੀ. ਭਾਰਤ ਭੂਸ਼ਣ ਦੀ ਅਗਵਾਈ ਹੇਠ ਫਗਵਾੜਾ ਦੀ ਸੀ. ਆਰ. ਪੀ. ਕਾਲੋਨੀ ਵਿਚ ਚੈਕਿੰਗ ਕੀਤੀ ਗੲਹ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸਿਟੀ ਦੀ ਐਸ. ਐਚ. ਓ. ਊਸ਼ਾ ਰਾਣੀ ਵੀ ਮੌਜੂਦ ਸਨ | ਡੀ. ਐਸ. ਪੀ. ਭਾਰਤ ਭੂਸ਼ਣ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਗਵਾੜਾ ਪੁਲਿਸ ਵੱਲੋਂ ਚੈਕਿੰਗ ਦਾ ਦੌਰ ਲਗਾਤਾਰ ਜਾਰੀ ਹੈ | ਉਨ੍ਹਾਂ ਨੇ ਆਖਿਆ ਫਗਵਾੜਾ ਸੀ. ਆਰ. ਪੀ. ਕਾਲੋਨੀ ਦੀ ਪੁਲਿਸ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕੁਝ ਭੈੜੇ ਅਨਸਰਾਂ ਨੂੰ ਕਾਬੂ ਵੀ ਕੀਤਾ ਗਿਆ ਜਿਸ ਦਾ ਜਲਦ ਹੀ ਖ਼ੁਲਾਸਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਥਾਣਾ ਰਾਵਲਪਿੰਡੀ ਪੁਲਿਸ ਨੇ ਦੋ ਨੌਜਵਾਨਾਂ 32 ਬੋਰ ਪਿਸਟਲ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਹੜ੍ਹ ਪੀੜਤਾਂ ਨੂੰ 40 ਰਾਸ਼ਨ ਕਿੱਟਾਂ ਤਕਸੀਮ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।