14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਵਲੋਂ ਆਰਜ਼ੀ ਬੰਨ੍ਹ 'ਤੇ ਚੱਲ ਰਹੀ ਸੇਵਾ 'ਚ ਯੋਗਦਾਨ

ਅਜੀਤ ਡੈਸਕ 31-08-2025
ਸੁਲਤਾਨਪੁਰ ਲੋਧੀ, 30 ਅਗਸਤ (ਥਿੰਦ)- 5 ਤੋਂ 6 ਏਕੜ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਇਲਾਕਾ ਨਿਵਾਸੀਆਂ ਵੱਲੋਂ ਪਿੰਡ ਬਾਜੇ ਤੋਂ ਮੰਡ ਖਿਜਰਪੁਰ ਤੱਕ ਅੱਠ ਕਿਲੋਮੀਟਰ ਲੰਬੇ ਆਰਜ਼ੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਸੰਤ ਬਾਬਾ ਜੈ ਸਿੰਘ ਮਹਿਮਦਵਾਲ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਕਾਰ ਸੇਵਾ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਦੇ ਆਗੂਆਂ ਵੱਲੋਂ ਆਰਥਿਕ ਮਦਦ ਕਰਦਿਆਂ ਆਪਣਾ ਯੋਗਦਾਨ ਪਾਇਆ ਗਿਆ | ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਬਲਾਕ ਪ੍ਰਧਾਨ ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ.ਡੀ., ਜਗਜੀਤ ਸਿੰਘ ਬੂਲਪੁਰ ਆਦਿ ਨੇ ਦੱਸਿਆ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਜਾਣ ਕਾਰਨ ਇਸ ਆਰਜ਼ੀ ਬੰਨ੍ਹ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ | ਇਲਾਕਾ ਨਿਵਾਸੀਆਂ ਵੱਲੋਂ ਇਸ ਬੰਨ੍ਹ ਨੂੰ ਬਚਾਉਣ ਲਈ ਲਗਾਤਾਰ ਮਿੱਟੀ ਦੇ ਬੋਰੇ ਭਰ ਕੇ ਨਾਲ ਲਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਵੱਲੋਂ ਕੀਤੀ ਅਪੀਲ ਤੋਂ ਬਾਅਦ ਗੌਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਦੇ ਆਗੂਆਂ ਨੇ 5100 ਦੀ ਆਰਥਿਕ ਮਦਦ ਕੀਤੀ | ਇਸ ਤੋਂ ਇਲਾਵਾ ਸੰਗਤਾਂ ਜਲ ਪਾਣੀ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ ਹੈੱਡ ਟੀਚਰ ਅਵਤਾਰ ਸਿੰਘ ਛੰਨਾ ਸ਼ੇਰ ਸਿੰਘ ਨੇ 5000 ਤੇ ਹੈੱਡ ਟੀਚਰ ਸਤੀਸ਼ ਟਿੱਬਾ ਨੇ 2000 ਰੁਪਏ ਦੀ ਸੇਵਾ ਦਿੱਤੀ | ਇਸ ਮੌਕੇ ਗੌਰਮੈਂਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ ਨੇ ਕਿਹਾ ਕਿ ਅੱਜ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀਏ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਘਬੀਰ ਸਿੰਘ ਮਹਿਰਵਾਲਾ ਨੇ ਕਿਹਾ ਕਿ ਸਰਕਾਰਾਂ ਦੀ ਨਲਾਇਕੀ ਕਾਰਨ ਹੀ ਅੱਜ ਕਿਸਾਨਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜੇਕਰ ਸਰਕਾਰਾਂ ਨੇ ਦਰਿਆਵਾਂ ਦੀ ਸਫ਼ਾਈ ਅਤੇ ਬੰਨ੍ਹਾਂ ਦੀ ਮਜ਼ਬੂਤੀ ਕੀਤੀ ਹੁੰਦੀ ਤਾਂ ਅੱਜ ਕਿਸਾਨਾਂ ਨੂੰ ਸਖ਼ਤ ਮਿਹਨਤ ਕਰਕੇ ਆਪਣੇ ਬੰਨ੍ਹਾਂ ਦੀ ਰਖਵਾਲੀ ਨਾ ਕਰਨੀ ਪੈਂਦੀ | ਸੂਬਾਈ ਆਗੂ ਰਸ਼ਪਾਲ ਸਿੰਘ ਨੇ ਸਮੂਹ ਅਧਿਆਪਕ ਸਾਥੀਆਂ ਦਾ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਅਧਿਆਪਕ ਆਗੂ ਮਾਸਟਰ ਰੇਸ਼ਮ ਸਿੰਘ ਬੂੜੇਵਾਲ, ਪਰਮਿੰਦਰ ਸਿੰਘ ਸੈਦਪੁਰ, ਅਸ਼ਵਨੀ ਕੁਮਾਰ ਅਜੇ ਕੁਮਾਰ, ਕੁਲਦੀਪ ਠਾਕਰ, ਜਗਮੋਹਨ ਸਿੰਘ ਯਾਦਵਿੰਦਰ ਸਿੰਘ ਰੁਪਿੰਦਰ ਸਿੰਘ ਸੁਖਵਿੰਦਰ ਸਿੰਘ ਕਾਲੇਵਾਲ, ਜਸਵਿੰਦਰ ਸਿੰਘ ਸ਼ਿਕਾਰਪੁਰ, ਕੋਚ ਮਨਜਿੰਦਰ ਸਿੰਘ ਦੰਦੂਪੁਰ, ਗੁਰਪ੍ਰੀਤ ਸਿੰਘ ਬੂਲਪੁਰ, ਹੈੱਡ ਟੀਚਰ ਸੁਖਵਿੰਦਰ ਸਿੰਘ ਦੰਦੂਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੰਨ੍ਹ ਮਜ਼ਬੂਤ ਕਰਨ ਲਈ ਵਾਹਿਗੁਰੂ ਅਕੈਡਮੀ ਤੇ ਐਂਟੀ ਡਰੱਗ ਕਲੱਬ ਵਲੋਂ ਮਿੱਟੀ ਦੀ ਸੇਵਾ ਜਾਰੀ ਅਗਲੀ ਖ਼ਬਰ ਰਤਨ ਹਸਪਤਾਲ 'ਚ ਚੱਲ ਰਹੇ ਮੁਫ਼ਤ ਜਾਂਚ ਕੈਂਪ ਅੱਜ ਵੀ ਰਹੇਗਾ ਜਾਰੀ ਦਿਲ, ਸ਼ੂਗਰ ਤੇ ਗੁਰਦੇ ਦੇ ਰੋਗੀਆਂ ਲੈ ਸਕਦੇ ਹਨ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।